08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਕਰਨਾਲ ਪੁਲਿਸ ਨੇ ਲੁੱਟ ਦੀ ਵਾਰਦਾਤ ਕਰਨ ਵਾਲੇ ਇਕ ਮੁਲਜ਼ਮ ਨੂੰ ਕੀਤਾ ਕਾਬੂ

ਅਜੀਤ ਡੈਸਕ 24-01-2026
ਕਰਨਾਲ, 23 ਜਨਵਰੀ (ਗੁਰਮੀਤ ਸਿੰਘ ਸੱਗੂ)-ਪੁਲਿਸ ਦੀ ਸੀ. ਆਈ. ਏ.-1 ਦੀ ਟੀਮ ਨੇ ਲੁੱਟ 'ਚ ਸ਼ਾਮਿਲ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਕਾਰਵਾਈ ਸਬ-ਇੰਸਪੈਕਟਰ ਦਸ਼ਰਥ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਸੀ | ਗਿ੍ਫ਼ਤਾਰ ਕੀਤੇ ਮੁਲਜਮ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਗੋਵਿੰਦ ਨਗਰ ਸ੍ਰੀ ਅੰਮਿ੍ਤਸਰ ਸਾਹਿਬ ਵਜੋਂ ਹੋਈ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ 'ਚ ਮਹਿਲਾ ਸ਼ਿਕਾਇਤਕਰਤਾ ਨੇ ਦੱਸਿਆ ਕਿ 22 ਨਵੰਬਰ 2025 ਦੀ ਸ਼ਾਮ ਨੂੰ ਉਹ ਕਰਨਾਲ ਦੇ ਰਾਮ ਨਗਰ ਇਲਾਕੇ 'ਚ ਇਕ ਮਹਿਲਾ ਸਾਥੀ ਨਾਲ ਯਾਤਰਾ ਕਰ ਰਹੀ ਸੀ | ਇਸ ਦੌਰਾਨ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਪਿਛੋਂ ਆਏ ਤੇ ਉਨ੍ਹਾਂ 'ਚੋਂ ਇਕ ਨੇ ਉਤਰ ਕੇ ਉਸ ਦੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕੀਤੀ, ਇਸ ਦੌਰਾਨ ਜਦੋਂ ਸ਼ਿਕਾਇਤਕਰਤਾ ਦੀ ਮਹਿਲਾ ਸਾਥੀ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਉਸ ਨੂੰ ਹੇਠਾਂ ਧੱਕਾ ਦੇ ਦਿੱਤਾ ਤੇ ਫਿਰ ਦੋਵੇਂ ਅਣਪਛਾਤੇ ਵਿਅਕਤੀ ਆਪਣੀ ਮੋਟਰਸਾਈਕਲ 'ਤੇ ਮੌਕੇ ਤੋਂ ਭੱਜ ਗਏ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਰਾਮ ਨਗਰ ਪੁਲਿਸ ਸਟੇਸ਼ਨ 'ਚ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਤੇ ਜਾਂਚ ਸ਼ੁਰੂ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀ. ਆਈ. ਏ.-1 ਟੀਮ ਨੇ ਤਕਨੀਕੀ ਅਤੇ ਭੌਤਿਕ ਸਬੂਤਾਂ 'ਤੇ ਕਾਰਵਾਈ ਕਰਦਿਆਂ ਲੁੱਟ 'ਚ ਸ਼ਾਮਿਲ ਮੁਲਜ਼ਮ ਗੁਰਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਗਿਆ ਤੇ ਅੱਗੇ ਦੀ ਹੋਰ ਜਾਂਚ ਜਾਰੀ ਹੈ |
ਪਿਛਲੀ ਖ਼ਬਰ ਵਿੱਤੀ ਸਲਾਹਕਾਰ ਨੇ ਪਿੰਡ ਵਾਸੀਆਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ ਬਾਰੇ ਦਿੱਤੀ ਜਾਣਕਾਰੀ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ 'ਅਗਲੇ 50 ਸਾਲਾਂ ਲਈ ਸਿੱਖ ਸੰਸਥਾਵਾਂ ਦੀ ਮੁੜ ਕਲਪਨਾ' ਵਿਸ਼ੇ 'ਤੇ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।