09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਪਿੰਡ ਮਿਓਾਦ ਕਲਾਂ ਵਿਖੇ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 31-01-2026
ਟੋਹਾਣਾ/ਜਾਖਲ, 30 ਜਨਵਰੀ (ਮਨਜੀਤ ਸਿੰਘ)-ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਪਿੰਡ ਮਿਓਦ ਕਲਾਂ ਦੀ ਸਾਧ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ | ਇਸ ਸੰਬੰਧੀ ਗੁਰਦੁਆਰਾ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਪ੍ਰਬੰਧਕ ਜਸਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾ ਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ, ਜੋ ਪਿੰਡ ਦੇ ਵੱਖੋ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਵਿਖੇ ਸਮਾਪਤ ਹੋਇਆ | ਜਿਸ 'ਚ ਪੰਜ ਪਿਆਰਿਆਂ ਵਜੋਂ ਪਿਆਰਾ ਸਿੰਘ, ਬਿੱਲਾ ਸਿੰਘ, ਬੂਟਾ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ ਤੇ ਚਰਨਜੀਤ ਸਿੰਘ ਨੇ ਸੇਵਾ ਨਿਭਾਈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਭਾਈ ਸਰਬਜੀਤ ਸਿੰਘ ਖੇੜੀ ਸਾਹਿਬ ਵਾਲਿਆਂ ਦੇ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਸਰਵਣ ਕਰਵਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਹੈੱਡ ਗ੍ਰੰਥੀ ਭਾਈ ਕਰਮਜੀਤ ਸਿੰਘ ਵਲੋਂ ਅਰਦਾਸ ਕੀਤੀ ਗਈ | ਗੁਰਦੁਆਰਾ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਨੂੰ ਪਿੰਡ ਦੇ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਬਹੁਤ ਤਰੀਕੇ ਦੇ ਸਲੀਕੇ ਨਾਲ ਸਜਾਇਆ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਢਿੱਲੋਂ, ਕੈਸ਼ੀਅਰ ਬਲਰਾਜ ਸਿੰਘ ਨਿੱਝਰ, ਮੈਂਬਰ ਬਲਕਾਰ ਸਿੰਘ, ਮੈਂਬਰ ਗੁਰਮੇਲ ਸਿੰਘ ਸਿੱਧੂ, ਮੈਂਬਰ ਲਵਪ੍ਰੀਤ ਸਿੰਘ, ਮੈਂਬਰ ਸਤਵੰਤ ਸਿੰਘ, ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਅਤੁੱਟ ਲੰਗਰ ਵਰਤਾਏ ਗਏ |
ਪਿਛਲੀ ਖ਼ਬਰ ਭਰੂਣ ਲਿੰਗ ਨਿਰਧਾਰਨ ਟੈਸਟ ਕਰਦਿਆਂ ਬਰਵਾਲਾ ਦੇ ਡਾ. ਅਨੰਤ ਰਾਮ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ ਅਗਲੀ ਖ਼ਬਰ ਦਾਮਲਾ ਪੌਲੀਟੈਕਨਿਕ ਦੇ ਐਨ. ਐਸ. ਐਸ. ਵਲੰਟੀਅਰਾਂ ਨੂੰ 'ਸਾਂਝੀ ਰੋਟੀ' ਪ੍ਰੋਗਰਾਮ ਰਾਹੀਂ ਸਾਂਝਾ ਕਰਨ ਦਾ ਅਰਥ ਸਿਖਾਇਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।