02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਭਾਜਪਾ ਸਰਕਾਰ ਦੇ ਬਜਟ ਤੋਂ ਕੋਈ ਉਮੀਦ ਨਹੀਂ, ਇਹ ਸਿਰਫ਼ ਕਰਜ਼ਾ ਵਧਾਉਣ ਵਾਲੀ ਸਰਕਾਰ-ਹੁੱਡਾ <br/>

ਅਜੀਤ ਡੈਸਕ 01-02-2026

ਕਰਨਾਲ, 31 ਜਨਵਰੀ (ਗੁਰਮੀਤ ਸਿੰਘ ਸੱਗੂ)-ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਹੈ ਕਿ ਭਾਜਪਾ ਦੀ ਮੌਜੂਦਾ ਸਰਕਾਰ ਦੇ ਬਜਟ ਤੋਂ ਨਾ ਤਾਂ ਵਿਰੋਧੀ ਧਿਰ ਨੂੰ ਅਤੇ ਨਾ ਹੀ ਜਨਤਾ ਨੂੰ ਕੋਈ ਉਮੀਦ ਹੈ ਕਿਉਂਕਿ ਇਸ ਸਰਕਾਰ ਨੇ ਪਿਛਲੇ 11 ਸਾਲਾਂ 'ਚ ਹਰਿਆਣਾ 'ਤੇ ਕਰਜ਼ਾ ਵਧਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕੀਤਾ | ਕਰਨਾਲ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਹੁੱਡਾ ਨੇ ਕਿਹਾ ਕਿ ਹਰਿਆਣਾ ਦੀ ਆਰਥਿਕ ਸਥਿਤੀ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ | ਰਾਜ 'ਤੇ ਹਰਿਆਣਾ ਦੀ ਸਥਾਪਨਾ ਤੋਂ ਲੈ ਕੇ ਸਾਲ 2014 ਤੱਕ ਸਿਰਫ਼ 60 ਹਜ਼ਾਰ ਕਰੋੜ ਰੁ. ਦਾ ਕਰਜ਼ਾ ਸੀ, ਜੋ ਕਿ ਹੁਣ ਵਧ ਕੇ ਲਗਪਗ 5.25 ਲੱਖ ਕਰੋੜ ਰੁ. ਤੱਕ ਪਹੁੰਚ ਗਿਆ ਹੈ | ਉਨ੍ਹਾਂ ਪ੍ਰਸ਼ਨ ਕਰਦਿਆਂ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਕਰਜ਼ਾ ਲੈਣ ਦੇ ਬਾਵਜੂਦ ਇਹ ਪੈਸਾ ਕਿਥੇ ਖਰਚ ਹੋਇਆ ਹੈ, ਜਿਸ ਦਾ ਜਵਾਬ ਜਨਤਾ ਕੋਲ ਹੈ | ਭਾਜਪਾ ਵਲੋਂ ਘੁਟਾਲਿਆਂ 'ਚ ਜਨਤਾ ਦੀ ਮਿਹਨਤ ਦੀ ਕਮਾਈ ਨੂੰ ਬਰਬਾਦ ਕਰਨ 'ਚ ਇਹ ਰਕਮ ਲਗਾਈ ਗਈ ਹੈ | ਰੋਜ਼ਾਨਾ ਇਸ ਸਰਕਾਰ 'ਚ ਕੋਈ ਨਾ ਕੋਈ ਨਵਾਂ ਘੁਟਾਲਾ ਸਾਹਮਣੇ ਆਉਂਦਾ ਹੈ ਤੇ ਝੋਨਾ ਘੁਟਾਲਾ ਇਸ ਦੀ ਤਾਜ਼ਾ ਮਿਸਾਲ ਹੈ | ਉਨ੍ਹਾਂ ਕਿਹਾ ਕਿ ਵੱਡੇ ਲੋਕਾਂ 'ਤੇ ਕਾਰਵਾਈ ਕਰਨ ਦੀ ਬਜਾਏ ਸਰਕਾਰ ਛੋਟੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕਰਕੇ ਮਾਮਲੇ ਨੂੰ ਦਬਾ ਰਹੀ ਹੈ | ਐਸ. ਵਾਈ. ਐਲ. ਸੰਬੰਧੀ ਪੁੱਤੇ ਗਏ ਸਵਾਲ ਦੇ ਜਵਾਬ 'ਚ ਹੁੱਡਾ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਹਰਿਆਣਾ ਦੇ ਹੱਕ 'ਚ ਆ ਚੁੱਕਾ ਹੈ ਤੇ ਹੁਣ ਇਸ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਕੇਂਦਰ ਅਤੇ ਰਾਜ ਸਰਕਾਰ ਦੀ ਹੈ, ਪਰ ਦੋਵੇਂ ਥਾਵਾਂ 'ਤੇ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਹਰਿਆਣਾ ਨੂੰ ਉਸ ਦੇ ਹੱਕ ਦਾ ਪਾਣੀ ਨਹੀਂ ਮਿਲ ਰਿਹਾ | ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਆਖ ਰਹੇ ਹਾਂ ਕਿ ਸਰਕਾਰ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਕੇਸ ਦਰਜ ਕਰਵਾਉਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਦੀ ਬਜਾਏ ਸਰਕਾਰ ਸਿਰਫ਼ ਗੱਲਬਾਤ ਅਤੇ ਮੀਟਿੰਗਾਂ 'ਚ ਹੀ ਸਮਾਂ ਬਰਬਾਦ ਕਰ ਰਹੀ ਹੈ ਕਿਉਂਕਿ ਭਾਜਪਾ ਨਹੀਂ ਚਾਹੁੰਦੀ ਕਿ ਹਰਿਆਣਾ ਨੂੰ ਉਸ ਦੇ ਹੱਕ ਦਾ ਪਾਣੀ ਮਿਲੇ | ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਨੇ ਚੋਣਾਂ 'ਚ ਵੋਟਾਂ ਹਾਸਿਲ ਕਰਨ ਲਈ ਲੱਖਾਂ ਫਰਜ਼ੀ ਰਾਸ਼ਨ ਕਾਰਡ ਬਣਾਏ ਸਨ, ਜਦਕਿ ਚੋਣਾਂ ਤੋਂ ਬਾਅਦ 14 ਲੱਖ ਤੋਂ ਵੱਧ ਰਾਸ਼ਨ ਕਾਰਡ ਕੱਟ ਦਿੱਤੇ ਗਏ | ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਿਰਫ਼ ਰਾਸ਼ਨ ਨਾਲ ਹੀ ਨਹੀਂ, ਸਗੋਂ ਲੋਕ-ਮਤ ਨਾਲ ਵੀ ਘੁਟਾਲਾ ਹੋਇਆ ਹੈ |

ਪਿਛਲੀ ਖ਼ਬਰ ਗੁਰੂ ਰਵਿਦਾਸ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਟੋਹਾਣਾ ਵਿਚ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਟੋਹਾਣਾ ਪੁਲਿਸ ਨੇ ਚੰਡੀਗੜ੍ਹ ਰੋਡ ਖੇਤਰ 'ਚ ਸੁਰੱਖਿਆ ਵਧਾਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।