08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਪੰਜਾਬ ਦੇ ਅੰਨਦਾਤੇ ਤੇ ਗਰੀਬਾਂ ਨਾਲ ਕਮਾਇਆ ਧ੍ਰੋਹ-ਬੈਂਸ

ਅਜੀਤ ਡੈਸਕ 02-02-2026
ਲੁਧਿਆਣਾ, 1 ਫਰਵਰੀ (ਜਤਿੰਦਰ ਭੰਬੀ)-ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕੇਂਦਰੀ ਬਜਟ ਨੂੰ ਬੇਹੱਦ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਕਰਾਰ ਦਿੱਤਾ ਹੈ | ਬੈਂਸ ਨੇ ਕਿਹਾ ਕਿ ਇਸ ਬਜਟ 'ਚ ਆਮ ਲੋਕਾਂ, ਮੱਧ ਵਰਗ ਅਤੇ ਗਰੀਬਾਂ ਦੇ ਹੱਥ ਸਿਰਫ਼ ਖਾਲੀ ਕਟੋਰਾ ਆਇਆ ਹੈ | ਬੈਂਸ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੈ ਪਰ ਬਜਟ 'ਚ ਪੰਜਾਬ ਲਈ ਕਿਸੇ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕਰਨਾ ਕੇਂਦਰ ਦੀ ਮਾੜੀ ਨੀਅਤ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਨੌਜਵਾਨ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਪਰ ਬਜਟ 'ਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਕੋਈ ਸਪੱਸ਼ਟ ਨੀਤੀ ਨਹੀਂ ਦਿਖਾਈ ਦਿੱਤੀ |
ਪਿਛਲੀ ਖ਼ਬਰ ਮਹਿਲਾ ਸਸ਼ਕਤੀਕਰਨ ਸਮਾਜ ਨੂੰ ਇਕ ਨਵੀਂ ਦਿਸ਼ਾ ਦਿੰਦਾ ਹੈ- ਵਿਧਾਇਕਾ ਡਾ. ਅਰੋੜਾ <br/> ਅਗਲੀ ਖ਼ਬਰ ਪੰਜਾਬ ਨੂੰ ਕੀਤਾ ਗਿਆ ਨਜ਼ਰਅੰਦਾਜ਼-ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।