20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਯੂ. ਪੀ. ਐਸ. ਸੀ. ਤੇ ਪੀ. ਪੀ. ਐਸ. ਸੀ. ਦੀਆਂ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਲੈ ਸਕਦੇ ਹਨ ਸਿੱਖ ਵਿਦਿਆਰਥੀ <br/>

ਅਜੀਤ ਡੈਸਕ 04-02-2026
ਕਰਨਾਲ, 3 ਫਰਵਰੀ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਤੇ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਸੈਕਟਰ 27ਬੀ ਚੰਡੀਗੜ੍ਹ ਵਿਖੇ ਸਿੱਖ ਵਿਦਿਆਰਥੀਆਂ ਨੂੰ ਯੂ. ਪੀ. ਐਸ. ਸੀ. ਤੇ ਪੀ. ਪੀ. ਐਸ. ਸੀ. ਦੀਆਂ ਪ੍ਰੀਖਿਆਵਾਂ ਲਈ ਮੁਫਤ ਕੋਚਿੰਗ ਦਿੱਤੀ ਜਾ ਰਹੀ ਹੈ | ਇਸ ਸੰਬੰਧੀ ਮੁਫਤ ਕੋਚਿੰਗ ਲੈਣ ਲਈ ਯੋਗ ਸਿੱਖ ਵਿਦਿਆਰਥੀਆਂ ਤੋਂ 28 ਫਰਵਰੀ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਸਿੱਖ ਵਿਦਿਆਰਥੀ ਡਿਪਾਰਟਮੈਂਟ ਦੀ ਵੈੱਬਸਾਈਟ 'ਤੇ ਵਿਜ਼ਿਟ ਕਰਕੇ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਥੇ ਸਿਖਲਾਈ ਲੈ ਰਹੇ ਬੱਚਿਆਂ ਨੂੰ ਰਿਹਾਇਸ਼, ਖਾਣ ਪੀਣ ਦੀ ਸਹੂਲਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਮੁਫਤ ਮੁਹੱਈਆ ਕਰਵਾਈ ਜਾਂਦੀ ਹੈ | ਇਸ ਸੰਬੰਧੀ ਵਿਦਿਆਰਥੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ, ਬਹਾਦਰਗੜ੍ਹ ਪਟਿਆਲਾ ਦੇ ਨੰਬਰਾਂ 9914277438, 9814591136 'ਤੇ ਸੰਪਰਕ ਕਰ ਸਕਦੇ ਹਨ |

ਪਿਛਲੀ ਖ਼ਬਰ ਆਪ੍ਰੇਸ਼ਨ ਜੀਵਨ ਜੋਤੀ ਤਹਿਤ ਨਸ਼ਾ ਛੁਡਾਊ ਮੁਹਿੰਮ ਨੂੰ ਇਕ ਨਵਾਂ ਪਹਿਲੂ ਹੋਇਆ ਪ੍ਰਾਪਤ ਅਗਲੀ ਖ਼ਬਰ ਨਸ਼ਾ ਤਸਕਰ ਚਰਨਜੀਤ ਸਿੰਘ ਉਰਫ਼ ਚੰਨਾ ਦੀ 64 ਲੱਖ ਰੁਪਏ ਦੀ ਨਾਜਾਇਜ਼ ਜਾਇਦਾਦ ਫਰੀਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।