18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਤੇ ਹੋਰਨਾਂ ਵਲੋਂ ਦੁੱਖ ਦਾ ਇਜ਼ਹਾਰ

ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਹਰਿਆਣਾ ਤੋਂ ਮੈਂਬਰ ਅਮੀਰ ਸਿੰਘ ਰਸੀਦਾਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ. ਰਸੀਦਾਂ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਤੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੱਡਾ ਯੋਗਦਾਨ ਪਾਇਆ | ਉਨ੍ਹਾਂ ਕਿਹਾ ਕਿ ਸ. ਅਮੀਰ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਵੀ ਵੱਡਾ ਘਾਟਾ ਪਿਆ ਹੈ | ਐਡਵੋਕੇਟ ਧਾਮੀ ਨੇ ਸ. ਰਸੀਦਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਨਮਿਤ ਅਰਦਾਸ ਕੀਤੀ | ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤਿ੍ੰਗ ਮੈਂਬਰ ਬਲਦੇਵ ਸਿੰਘ ਕਾਇਮਪੁਰ, ਮੈਂਬਰ ਹਰਭਜਨ ਸਿੰਘ ਮਸਾਣਾਂ ਤੇ ਤੇਜਿੰਦਰਪਾਲ ਸਿੰਘ ਲਾਡਵਾਂ ਨੇ ਵੀ ਸ. ਰਸੀਦਾਂ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |
ਪਿਛਲੀ ਖ਼ਬਰ ਇਗਨੂ ਟੀਮ ਨੇ ਵਿਦਿਆਰਥੀਆਂ ਨੂੰ ਦਾਖ਼ਲਾ ਲੈਣ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਹਰਿਆਣਾ ਕਮੇਟੀ ਦਾ ਪ੍ਰਧਾਨ ਆਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਦੂਜੇ ਮੈਂਬਰਾਂ 'ਤੇ ਮੜ ਰਿਹੈ ਦੋਸ਼-ਜੋਗਾ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।