ਜ਼ੀਰਾ, 26 ਮਾਰਚ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਵਿਖੇ ਸਾਲਾਨਾ ਖੇਡਾਂ ਚੇਅਰਮੈਨ ਗੁਰਚਰਨ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ | ਇਹਨਾਂ ਖੇਡਾਂ ਵਿਚ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡ ਸਮਾਰੋਹ ਦੀ ਸ਼ੁਰੂਆਤ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ, ਸਵਰਨ ਸਿੰਘ, ਐਡਵੋਕੇਟ ਅਵਨੀਤ ਸਿੰਘ ,ਬਲਜੀਤ ਕੌਰ ,ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਪਿ੍ੰਸੀਪਲ ਡਾ.ਵੀਰਪਾਲ ਵਲੋਂ ਹਰੀ ਝੰਡੀ ਦੇ ਕੇ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਖੇਡਾਂ ਦੀ ਅਹਿਮੀਅਤ ਬਾਰੇ ਵੀ ਜਾਗਰੂਕ ਕੀਤਾ | ਖੇਡ ਸਮਾਰੋਹ ਦੌਰਾਨ 200 ਮੀਟਰ ਦੌੜ, ਲੰਮੀ ਛਾਲ , ਸ਼ਾਟਪੁੱਟ, ਜੈਵਲਿਨ ਥਰੋਅ ਅਤੇ ਰੱਸਾਕਸ਼ੀ ਵਰਗੀਆਂ ਕਈ ਰਵਾਇਤੀ ਖੇਡਾਂ ਕਰਵਾਈਆਂ ਗਈਆਂ | ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਜੋਸ਼ ਅਤੇ ਜਜ਼ਬੇ ਨਾਲ ਹਿੱਸਾ ਲਿਆ | ਅਧਿਆਪਕਾਂ ਵਿਚ ਹਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਤੀਰਥ ਸਿੰਘ, ਨਵਕਰਨ ਸਿੰਘ, ਆਸ਼ਾ ਗਰੋਵਰ, ਅਮਾਨਤ, ਪੂਨਮ, ਨਵਨੀਤ ਕੌਰ, ਰਾਜਵਿੰਦਰ ਕੌਰ, ਸਿਮਰਨਜੀਤ ਕੌਰ, ਰਮਨਦੀਪ ਕੌਰ, ਹਰਪ੍ਰੀਤ ਕੌਰ ,ਵਨੀਤਾ,ਪਲਕਪ੍ਰੀਤ ਕੌਰ ਜਸਪ੍ਰੀਤ ਕੌਰ ਅਤੇ ਸੁਖਮੀਤ ਕੌਰ ਨੇ ਸਮਾਗਮ ਦੀ ਸਫਲਤਾ ਵਿੱਚ ਅਹਿਮ ਭੂਮਿਕਾ ਨਿਭਾਈ | ਮੁਕਾਬਲਿਆਂ ਦੇ ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜੇ ਰਹਿਣ ਅਤੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਧਿਆਨ ਵਧਾਉਣ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਿਹਤ ਨੂੰ ਮਜ਼ਬੂਤ ਬਣਾਉਂਦੀਆਂ ਹਨ ਸਗੋਂ ਜੀਵਨ ਵਿਚ ਅਨੁਸ਼ਾਸਨ ਅਤੇ ਆਤਮ ਵਿਸ਼ਵਾਸ ਵੀ ਪੈਦਾ ਕਰਦੀਆਂ ਹਨ |