21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

'ਪੰਜਾਬ ਬਚਾਓ' ਰੈਲੀਆਂ ਨੂੰ ਮਿਲ ਰਿਹਾ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦਾ ਪ੍ਰਤੀਕ- ਰਾਜਾ ਕੋਟਲਾ

ਅਜੀਤ ਡੈਸਕ 27-03-2026
ਤਲਵੰਡੀ ਭਾਈ, 26 ਮਾਰਚ (ਕੁਲਜਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਭਰ ਵਿੱਚ ਕੀਤੀਆਂ ਜਾ ਰਹੀਆਂ ਪੰਜਾਬ ਬਚਾਓ ਰੈਲੀਆਂ ਨੂੰ ਪੰਜਾਬੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਨ੍ਹਾਂ ਰੈਲੀਆਂ ਵਿੱਚ ਸਾਰੇ ਵਰਗਾਂ ਦੇ ਲੋਕਾਂ ਵਲੋਂ ਵੱਡੀ ਪੱਧਰ 'ਤੇ ਕੀਤੀ ਜਾ ਰਹੀ ਸ਼ਿਰਕਤ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦਾ ਪ੍ਰਤੀਕ ਹੈ ਉੱਥੇ ਸਾਬਿਤ ਹੋ ਰਿਹਾ ਹੈ ਕਿ ਪੰਜਾਬ ਦੇ ਲੋਕ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕੁਸ਼ਾਸਨ ਤੋਂ ਅੱਕ ਚੁੱਕੇ ਜਦਕਿ ਲੋਕ ਕਾਂਗਰਸ ਪਾਰਟੀ ਨੂੰ ਵੀ ਮੂੰਹ ਨਹੀਂ ਲਾਉਣਾ ਚਾਹੁੰਦੇ ਅਤੇ ਇਕ ਵਾਰ ਫਿਰ ਬਦਲਾਅ ਦੇ ਰੂਪ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਹੱਥੀਂ ਵਾਗਡੋਰ ਦੇਣ ਦਾ ਮਨ ਬਣਾ ਚੁੱਕੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਰਾਜਾ ਕੋਟਲਾ ਨੇ ਕੀਤਾ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਵਿਗੜੀ ਸਥਿਤੀ ਕਾਰਨ ਪੰਜਾਬ ਦੇ ਵਪਾਰੀ, ਕਾਰੋਬਾਰੀ, ਸਨਅਤਕਾਰ, ਮੁਲਾਜ਼ਮਾਂ ਸਮੇਤ ਸਾਰੇ ਵਰਗ ਹਤਾਸ਼ ਹਨ |
ਪਿਛਲੀ ਖ਼ਬਰ 'ਪੰਜਾਬ ਬਚਾਓ' ਰੈਲੀਆਂ ਨੂੰ ਮਿਲ ਰਿਹਾ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦਾ ਪ੍ਰਤੀਕ- ਰਾਜਾ ਕੋਟਲਾ ਅਗਲੀ ਖ਼ਬਰ ਮਾਨ ਸਰਕਾਰ ਖ਼ਿਲਾਫ਼ ਕਿਸਾਨਾਂ ਦਾ ਗ਼ੁੱਸਾ ਭੜਕਿਆ, ਮੱਲਾਂਵਾਲਾ 'ਚ ਫੂਕੇ ਪੁਤਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।