21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਧਰਮ ਬਦਲਣ ਨਾਲ ਅਨੁਸੂਚਿਤ ਜਾਤੀ ਦਾ ਦਰਜਾ ਖ਼ਤਮ ਹੋਣ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਦਿੱਲੀ ਕਮੇਟੀ

ਅਜੀਤ ਡੈਸਕ 27-03-2026
ਨਵੀਂ ਦਿੱਲੀ, 26 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਦੇ ਉਸ ਫ਼ੈਸਲੇ ਦਾ ਸਵਾਗਤ ਕੀਤਾ ਹੈ ਜਿਸ ਫ਼ੈਸਲੇ ਵਿਚ ਕੋਰਟ ਵੱਲੋਂ ਈਸਾਈ ਬਣਨ 'ਤੇ ਐੱਸ ਸੀ ਸਹੂਲਤਾਂ ਮਿਲਣ 'ਤੇ ਰੋਕ ਲਗਾ ਦਿੱਤੀ ਹੈ ¢ ਕਮੇਟੀ ਆਗੂਆਂ ਨੇ ਕਿਹਾ ਕਿ ਇਸ ਨਾਲ ਪੰਜਾਬ ਵਿਚ ਧਰਮ ਬਦਲਣ ਦੀ ਮੁਹਿੰਮ ਨੂੰ ਠੱਲ੍ਹ ਪੈਣ ਵਿਚ ਮਦਦ ਮਿਲੇਗੀ ¢ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਬਹੁਤ ਹੀ ਸਵਾਗਤ ਯੋਗ ਹੈ ਕਿ ਅਨੁਸੂਚਿਤ ਜਾਤੀਆਂ (ਐੱਸ ਸੀ) ਵਰਗ ਦੀਆਂ ਸਹੂਲਤਾਂ ਸਿਰਫ਼ ਹਿੰਦੂ, ਸਿੱਖ ਤੇ ਬੁੱਧ ਧਰਮ ਦੇ ਲੋਕਾਂ ਨੂੰ ਮਿਲਣਗੀਆਂ ਅਤੇ ਜੇਕਰ ਕੋਈ ਈਸਾਈ ਬਣਦਾ ਹੈ ਤਾਂ ਫਿਰ ਇਹ ਐੱਸ ਸੀ ਵਰਗ ਨੂੰ ਮਿਲਦੀਆਂ ਸਹੂਲਤਾਂ ਨਹੀਂ ਲੈ ਸਕੇਗਾ ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਲਚ ਦੇ ਕੇ ਲੋਕਾਂ ਦਾ ਧਰਮ ਬਦਲ ਕੇ ਉਨ੍ਹਾਂ ਨੂੰ ਈਸਾਈ ਬਣਾਇਆ ਜਾ ਰਿਹਾ ਸੀ ਤੇ ਇਹ ਮੁੱਦਾ ਦਿੱਲੀ ਗੁਰਦੁਆਰਾ ਕਮੇਟੀ ਨੇ ਅਨੇਕਾਂ ਵਾਰ ਪੂਰੇ ਜ਼ੋਰ ਸ਼ੋਰ ਨਾਲ ਚੁੱਕਿਆ ਹੈ ਤੇ ਅਸੀਂ 2000 ਦੇ ਕਰੀਬ ਲੋਕਾਂ ਦੀ ਮੁੜ ਵਾਪਸੀ ਸਿੱਖ ਧਰਮ ਵਿਚ ਕਰਵਾਈ ਵੀ ਹੈ ¢ ਉਨ੍ਹਾਂ ਕਿਹਾ ਕਿ ਹੁਣ ਜਦੋਂ ਸੁਪਰੀਮ ਕੋਰਟ ਦਾ ਇਹ ਫ਼ੈਸਲਾ ਆਇਆ ਹੈ ਤਾਂ ਪੂਰੀ ਆਸ ਹੈ ਕਿ ਇਸ ਨਾਲ ਧਰਮ ਬਦਲਣ ਦੀ ਮੁਹਿੰਮ ਨੂੰ ਖ਼ਾਸ ਤੌਰ 'ਤੇ ਪੰਜਾਬ ਵਿਚ ਠੱਲ੍ਹ ਪਵੇਗੀ ਅਤੇ ਲੋਕ ਹੁਣ ਇਹ ਸਮਝ ਲੈਣਗੇ ਕਿ ਲਾਲਚ ਵਿਚ ਆ ਕੇ ਜੇਕਰ ਈਸਾਈ ਧਰਮ ਅਪਣਾਇਆ ਤਾਂ ਐੱਸ ਸੀ ਵਰਗ ਨੂੰ ਮਿਲਦੀਆਂ ਸਹੂਲਤਾਂ ਤੋਂ ਵਾਂਝੇ ਹੋ ਜਾਣਗੇ ¢ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਸੁਪਰੀਮ ਕੋਰਟ ਦੇ ਇਸ ਹੁਕਮ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਧਰਮ ਬਦਲਣ ਦੀ
ਪਿਛਲੀ ਖ਼ਬਰ ਧਰਮ ਬਦਲਣ ਨਾਲ ਅਨੁਸੂਚਿਤ ਜਾਤੀ ਦਾ ਦਰਜਾ ਖ਼ਤਮ ਹੋਣ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਦਿੱਲੀ ਕਮੇਟੀ ਅਗਲੀ ਖ਼ਬਰ 'ਪੰਜਾਬ ਬਚਾਓ' ਰੈਲੀਆਂ ਨੂੰ ਮਿਲ ਰਿਹਾ ਸਮਰਥਨ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਦਾ ਪ੍ਰਤੀਕ- ਰਾਜਾ ਕੋਟਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।