10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

20 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 29-03-2026
ਯਮੁਨਾਨਗਰ, 28 ਮਾਰਚ (ਗੁਰਦਿਆਲ ਸਿੰਘ ਨਿਮਰ)-ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਇਕ ਨੌਜਵਾਨ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਦੇ ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਪ੍ਰਤਾਪ ਨਗਰ ਅਨਾਜ ਮੰਡੀ ਨੇੜੇ ਇਕ ਮੋਟਰਸਾਈਕਲ ਰਾਹੀਂ ਨਸ਼ੀਲੇ ਪਦਾਰਥ ਲੈ ਕੇ ਆਉਣ ਵਾਲਾ ਹੈ | ਇਸ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਸਬ-ਇੰਸਪੈਕਟਰ ਅਸ਼ੀਸ਼ ਕੁਮਾਰ, ਏ. ਐਸ. ਆਈ. ਕੁਲਦੀਪ, ਜੈਪਾਲ, ਰਾਜੇਂਦਰ, ਪੰਕਜ ਅਤੇ ਅਮਿਤ 'ਤੇ ਆਧਾਰਿਤ ਇਕ ਟੀਮ ਬਣਾਈ ਗਈ, ਜਿਸ ਨੇ ਮੌਕੇ 'ਤੇ ਪਹੁੰਚ ਕੇ ਨਾਕਾਬੰਦੀ ਕਰਕੇ ਵਾਹਨਾਂ ਦੀ ਜਾਂਚ ਸ਼ੁਰੂ ਕੀਤੀ | ਇਸੇ ਦੌਰਾਨ ਪੁਲਿਸ ਟੀਮ ਨੇ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਨੂੰ ਘੇਰ ਲਿਆ | ਇਸ ਤੋਂ ਬਾਅਦ ਪੁਲਿਸ ਟੀਮ ਵਲੋਂ ਡਿਊਟੀ ਮੈਜਿਸਟ੍ਰੇਟ ਨੂੰ ਮੌਕੇ 'ਤੇ ਸੱਦ ਕੇ ਜਦੋਂ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਅਕਰਮ ਪੁੱਤਰ ਅਬਦੁਲ ਹਮੀਦ ਵਾਸੀ ਰੇਤੀ ਮੁਹੱਲਾ ਪ੍ਰਤਾਪ ਨਗਰ ਵਜੋਂ ਹੋਈ, ਖਿਲਾਫ ਪੁਲਿਸ ਨੇ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇੰਚਾਰਜ ਅਨਿਲ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਇਕ ਮਾਮਲਾ ਅਦਾਲਤ 'ਚ ਵਿਚਾਰ ਅਧੀਨ ਹੈ |
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਫਾਰ ਗਰਲਜ਼ ਵਿਖੇ 'ਕਿ੍ਏਟਿਵ ਡਿਜ਼ਾਈਨਿੰਗ ਵਿਦ ਕੋਰਲਡਰਾਅ' ਵਿਸ਼ੇ 'ਤੇ ਵਰਕਸ਼ਾਪ ਅਗਲੀ ਖ਼ਬਰ ਐਂਟੀ ਵਹੀਕਲ ਥੈਫਟ ਸੈੱਲ ਦੀ ਟੀਮ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।