14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਡੀ. ਸੀ. ਪ੍ਰੀਤੀ ਵਲੋਂ ਪ੍ਰਤਾਪ ਨਗਰ, ਛਛਰੌਲੀ, ਸਰਸਵਤੀ ਨਗਰ ਅਤੇ ਰਾਦੌਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਨਿਰੀਖਣ

ਅਜੀਤ ਡੈਸਕ 31-03-2026
ਯਮੁਨਾਨਗਰ, 30 ਮਾਰਚ (ਗੁਰਦਿਆਲ ਸਿੰਘ ਨਿਮਰ)-ਅੱਜ ਡਿਪਟੀ ਕਮਿਸ਼ਨਰ ਪ੍ਰੀਤੀ ਵਲੋਂ ਪ੍ਰਤਾਪ ਨਗਰ, ਛਛਰੌਲੀ, ਸਰਸਵਤੀ ਨਗਰ ਅਤੇ ਰਾਦੌਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੰਡੀਆਂ ਵਿਚਲੀਆਂ ਮੁੱਢਲੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਕਮਿਸ਼ਨ ਏਜੰਟਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਮੌਕੇ 'ਤੇ ਮੌਜੂਦ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ 'ਚ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ | ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ 1 ਅਪ੍ਰੈਲ ਤੋਂ ਸੂਬੇ 'ਚ ਕਣਕ ਦੀ ਖਰੀਦ ਸ਼ੁਰੂ ਕਰਨ ਜਾ ਰਹੀ ਹੈ ਅਤੇ ਇਸ ਸਾਲ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 2585 ਰੁ. ਨਿਰਧਾਰਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ 24 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਯਕੀਨੀ ਬਣਾਈ ਜਾਵੇ ਅਤੇ ਸਾਰੀਆਂ ਅਨਾਜ ਮੰਡੀਆਂ 'ਚ ਅਜਿਹੇ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਮੰਡੀ ਦੇ ਸੁਚਾਰੂ ਕੰਮਕਾਜ ਲਈ ਢੁਕਵੇਂ ਲੇਬਰ ਅਤੇ ਟਰਾਂਸਪੋਰਟ ਵਾਹਨ ਉਪਲੱਬਧ ਕਰਵਾਏ ਜਾਣ ਤਾਂ ਜੋ ਮੰਡੀਆਂ 'ਚੋਂ ਫ਼ਸਲ ਦੀ ਸਮੇਂ ਸਿਰ ਲਿਫਟਿੰਗ ਹੋ ਸਕੇ | ਉਨ੍ਹਾਂ ਖਰੀਦ ਏਜੰਸੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਮੰਡੀਆਂ 'ਚੋਂ ਫ਼ਸਲ ਨੂੰ ਸਮੇਂ ਸਿਰ ਚੁੱਕ ਕੇ ਗੋਦਾਮਾਂ 'ਚ ਤਬਦੀਲ ਕਰੇ | ਇਸੇ ਦੌਰਾਨ ਡੀ. ਸੀ. ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਚੰਗੀ ਤਰ੍ਹਾਂ ਸੁੱਕਾ ਕੇ ਮੰਡੀਆਂ 'ਚ ਲਿਆਉਣ ਤਾਂ ਜੋ ਉਨ੍ਹਾਂ ਦੀ ਸਮੇਂ ਸਿਰ ਖਰੀਦ ਹੋ ਸਕੇ | ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀ 'ਚ ਪਾਣੀ, ਟੈਂਕੀਆਂ ਦੀ ਸਫ਼ਾਈ, ਬਿਜਲੀ, ਸਫਾਈ ਅਤੇ ਪਖਾਨਿਆਂ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਾਲ ਹੀ ਢੁਕਵੇਂ ਬਾਰਦਾਨੇ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ | ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਖਰੀਦ ਏਜੰਸੀਆਂ, ਟਰਾਂਸਪੋਰਟਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਤਾਕੀਦ ਵੀ ਕੀਤੀ | ਇਸ ਮੌਕੇ ਡੀ. ਸੀ. ਨੇ ਫ਼ਸਲਾਂ ਨੂੰ ਲਿਜਾਣ ਵਾਲੇ ਵਾਹਨਾਂ ਦੇ ਐਂਟਰੀ ਪਾਸ ਅਤੇ ਐਗਜ਼ਿਟ ਪਾਸ ਪੁਆਇੰਟਾਂ ਦੀ ਵੀ ਜਾਂਚ ਕੀਤੀ | ਇਸ ਮੌਕੇ ਛਛਰੌਲੀ ਦੇ ਐਸ. ਡੀ. ਐਮ. ਰੋਹਿਤ ਕੁਮਾਰ, ਜਗਾਧਰੀ ਦੇ ਐਸ. ਡੀ. ਐਮ. ਵਿਸ਼ਵਨਾਥ, ਰਾਦੌਰ ਦੇ ਐਸ. ਡੀ. ਐਮ. ਨਰਿੰਦਰ ਕੁਮਾਰ, ਡੀ. ਐਫ. ਐਸ. ਸੀ. ਨਿਤੀਸ਼ ਸਿੰਗਲਾ, ਮਾਰਕੀਟ ਕਮੇਟੀ ਛਛਰੌਲੀ ਦੇ ਚੇਅਰਮੈਨ ਕੈਲਾਸ਼ ਚੰਦ ਸ਼ਰਮਾ, ਮਾਰਕੀਟ ਕਮੇਟੀ ਸਰਸਵਤੀ ਨਗਰ ਦੇ ਚੇਅਰਮੈਨ ਜਸਵਿੰਦਰ ਸੈਣੀ, ਮਾਰਕੀਟ ਕਮੇਟੀ ਰਾਦੌਰ ਦੇ ਚੇਅਰਮੈਨ ਰੁਪਿੰਦਰ ਮੱਲੀ, ਮਾਰਕੀਟ ਕਮੇਟੀ ਅਵਧੇਸ਼ ਮਾਰਕੀਟ ਕਮੇਟੀ ਦੇ ਸਕੱਤਰ ਰਾਜਵਿੰਦਰ ਸਿੰਘ, ਮਾਰਕੀਟ ਕਮੇਟੀ ਛਛਰੌਲੀ ਦੇ ਚੇਅਰਮੈਨ ਰਾਜਵੀਰ ਸਿੰਘ, ਸਕੱਤਰ ਰਾਦੌਰ ਰਾਜੀਵ ਚੋਪੜਾ, ਭਾਜਪਾ ਜ਼ਿਲ੍ਹਾ ਮੀਡੀਆ ਇੰਚਾਰਜ ਕਪਿਲ ਮਨੀਸ਼ ਗਰਗ, ਆੜ੍ਹਤੀ ਰਾਮਕਰਨ, ਅਨੁਜ ਅਗਰਵਾਲ, ਸੱਤਿਆ ਪ੍ਰਕਾਸ਼, ਸੰਜੇ ਗਾਂਧੀ, ਅੰਨੂ ਅਗਰਵਾਲ, ਮੰਗਰਾਮ, ਪੰਕਜ ਗਰਗ, ਕਲਿਆਣ ਸਿੰਘ, ਅਸ਼ਵਨੀ ਗੋਇਲ, ਅਰਵਿੰਦ, ਅਸ਼ੀਸ਼ ਤੇ ਪ੍ਰੇਮ ਸਾਗਰ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕੁਲਦੀਪ ਕੌਰ ਨੇ ਪੀ. ਐਚ. ਸੀ. ਕੈਰੋਂ ਵਿਖੇ ਚੀਫ ਫਾਰਮੇਸੀ ਅਫਸਰ ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਯਮੁਨਾਨਗਰ ਦੇ ਸੇਵਾ-ਮੁਕਤ ਪਿ੍ੰ. ਡਾ. ਬਲਬੀਰ ਸਿੰਘ ਆਰ. ਸੀ. ਪੀ. ਟੀ. ਏ. ਹਰਿਆਣਾ ਦੇ ਨਵੇਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।