14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਨੂੰ ਅਪਣਾਉਣਾ ਚਾਹੀਦਾ ਹੈ - ਅਨਿਲ ਮਹਿਤਾ ਲੋਹਾਖੇੜਾ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਵਿਚ ਹਿੱਸਾ ਲਿਆ <br/>

ਉੱਘੇ ਸਮਾਜ ਸੇਵਕ ਅਨਿਲ ਮਹਿਤਾ ਲੋਹਾਖੇੜਾ ਕਿ੍ਕਟ ਮੈਚ ਦੇ ਜੇਤੂਆਂ ਨੂੰ ਇਨਾਮ ਤਕਸੀਮ ਕਰਦੇ ਹੋਏ | ਤਸਵੀਰ: ਮਨਜੀਤ ਸਿੰਘ ਟੋਹਾਣਾ <br/> 31-03-2026
ਟੋਹਾਣਾ, 30 ਮਾਰਚ (ਮਨਜੀਤ ਸਿੰਘ)-ਟੋਹਾਣਾ ਦੇ ਉੱਘੇ ਸਮਾਜ ਸੇਵਕ ਅਨਿਲ ਮਹਿਤਾ (ਮਹਿਤਾ ਬੂਟ ਹਾਊਸ) ਨੇ ਪਿੰਡ ਲੋਹਾਖੇੜਾ ਵਿਚ ਆਯੋਜਿਤ ਕਿ੍ਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਦੇ ਪਹੁੰਚਣ 'ਤੇ ਸਰਪੰਚ ਬਲਜੀਤ ਸਿੰਘ, ਸ. ਫੌਜਾ ਸਿੰਘ ਨੰਬਰਦਾਰ, ਕਾਲਾ ਸਿੰਘ ਫੋਰਮੈਨ, ਅਜਮੇਰ ਸਿੰਘ, ਸ. ਬਚਿੱਤਰ ਸਿੰਘ, ਪਾਲ ਸਿੰਘ ਸੈਣੀ, ਮਹਿਲਾ ਸਿੰਘ ਅਤੇ ਨਰਿੰਦਰ ਪੰਚ ਨੇ ਅਨਿਲ ਮਹਿਤਾ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਅਨਿਲ ਮਹਿਤਾ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਅੱਜ ਦੇ ਫਾਈਨਲ ਮੈਚ ਵਿਚ ਪਿੰਡ ਡਾਂਗਰਾ ਦੀ ਟੀਮ ਨੇ ਜੇਤੂ ਬਣਨ ਦਾ ਮਾਣ ਪ੍ਰਾਪਤ ਕੀਤਾ | ਇਸ ਮੌਕੇ ਅਨਿਲ ਮਹਿਤਾ ਨੇ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਨੌਜਵਾਨ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਭਾਵਨਾ ਅਤੇ ਲੀਡਰਸ਼ਿਪ ਸਿੱਖਦੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ ਸਗੋਂ ਮਾਨਸਿਕ ਤਾਕਤ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਆਪਣੇ ਪਿੰਡਾਂ ਅਤੇ ਖੇਤਰਾਂ ਦਾ ਨਾਮ ਰੌਸ਼ਨ ਕਰਨ ਲਈ ਖੇਡਾਂ ਨੂੰ ਅਪਣਾਉਣ | ਪ੍ਰਬੰਧਕਾਂ ਦੀ ਪ੍ਰਸ਼ੰਸਾ ਕਰਦਿਆਂ ਅਨਿਲ ਮਹਿਤਾ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਸਕਾਰਾਤਮਿਕ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਉਨ੍ਹਾਂ ਨੇ ਭਵਿੱਖ ਵਿਚ ਵੀ ਅਜਿਹੇ ਸਮਾਗਮਾਂ ਦਾ ਆਯੋਜਨ ਜਾਰੀ ਰੱਖਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ |

ਪਿਛਲੀ ਖ਼ਬਰ ਬਾਊਜੀ ਓਮ ਪ੍ਰਕਾਸ਼ ਜਿੰਦਲ ਸੰਘਰਸ਼, ਸੇਵਾ ਅਤੇ ਦਇਆ ਦੇ ਪ੍ਰਤੀਕ: ਨਸੀਬ ਕਕਹੇੜੀ ਅਗਲੀ ਖ਼ਬਰ ਏ. ਆਈ. ਸਟਾਰਟਅੱਪਸ, ਸਮੱਗਰੀ ਅਤੇ ਡੇਟਾ ਵਿਸ਼ਲੇਸ਼ਣ ਨੂੰ ਇਕ ਨਵੀਂ ਦਿਸ਼ਾ ਦੇ ਰਿਹਾ ਹੈ: ਜਪਕੀਰਤ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।