22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹਾੜ੍ਹੀ ਦੀ ਫ਼ਸਲ ਵੇਚਣ ਲਈ ਸਰਕਾਰ ਵੱਲੋਂ ਲਾਈਆਂ ਗਈਆਂ ਬੇਲੋੜੀਆਂ ਸ਼ਰਤਾਂ ਵਿਰੁੱਧ ਜੇਜੇਪੀ ਆਗੂਆਂ ਵੱਲੋਂ ਮੰਡੀ 'ਚ ਨਾਅਰੇਬਾਜ਼ੀ <br/>

ਅਜੀਤ ਡੈਸਕ 01-04-2026
ਸਿਰਸਾ, 31 ਮਾਰਚ (ਭੁਪਿੰਦਰ ਪੰਨੀਵਾਲੀਆ)- ਜਨਨਾਇਕ ਜਨਤਾ ਪਾਰਟੀ ਦੀ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰਾਂ ਨੇ ਅੱਜ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਸਰਕਾਰ ਵੱਲੋਂ ਹਾੜ੍ਹੀ ਦੀ ਫ਼ਸਲ ਵੇਖਣ ਲਈ ਕਿਸਾਨਾਂ 'ਤੇ ਥੋਪੀਆਂ ਗਈਆਂ ਬੇਲੋੜੀਆਂ ਸ਼ਰਤਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਤੁਰੰਤ ਇਨ੍ਹਾਂ ਸ਼ਰਤਾਂ ਨੂੰ ਵਾਪਿਸ ਲੈਣ ਦੀ ਮੰਗ ਕੀਤੀ | ਇਸ ਦੌਰਾਨ ਆਗੂਆਂ ਨੇ ਸਰ੍ਹੋਂ ਦੀ ਫ਼ਸਲ ਦੀ ਖਰੀਦ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ 'ਤੇ ਜੇਜੇਪੀ ਜ਼ਿਲ੍ਹਾ ਪ੍ਰਧਾਨ ਅਸ਼ੋਕ ਵਰਮਾ ਨੇ ਕਿਹਾ ਕਿ ਸਰਕਾਰ ਡਿਜੀਟਲਾਈਜ਼ੇਸ਼ਨ ਦੇ ਨਾਮ 'ਤੇ ਕਿਸਾਨਾਂ ਨੂੰ ਬੇਲੋੜਾ ਤੰਗ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨ-ਪੱਖੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਨੇ ਕਿਸਾਨਾਂ 'ਤੇ ਅਜਿਹੇ ਨਿਯਮ ਲਾਗੂ ਕਰ ਦਿੱਤੇ ਹਨ ਕਿ ਉਨ੍ਹਾਂ ਨੂੰ ਲਈ ਆਪਣੀਆਂ ਫ਼ਸਲਾਂ ਵੇਚਣਾ ਮੁਸ਼ਕਿਲ ਹੋ ਗਿਆ ਹੈ | ਇਸ ਦੌਰਾਨ ਜੇਜੇਪੀ ਨੇਤਾਵਾਂ ਨੇ ਕਿਹਾ ਕਿ ਮੰਡੀ ਵਿੱਚ ਸਰ੍ਹੋਂ ਟੈਸਟਿੰਗ ਲੈਬ ਦੇ ਬੰਦ ਹੋਣ ਨਾਲ ਕਿਸਾਨਾਂ ਲਈ ਸੰਕਟ ਪੈਦਾ ਹੋ ਗਿਆ ਹੈ ਅਤੇ ਸਰਕਾਰੀ ਪ੍ਰਸ਼ਾਸਨ ਇਸ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਉਦਾਸੀਨ ਹੈ | ਉਨ੍ਹਾਂ ਨੇ ਇਸ ਟੈਸਟਿੰਗ ਲੈਬ ਨੂੰ ਦੁਬਾਰਾ ਖੋਲ੍ਹਣ ਅਤੇ ਕਿਸਾਨਾਂ ਦੇ ਹਿੱਤਾਂ ਲਈ ਮੁਫ਼ਤ ਟੈਸਟਿੰਗ ਦੀ ਮੰਗ ਕੀਤੀ | ਉਨ੍ਹਾਂ ਨੇ ਫਸਲ ਪੋਰਟਲ 'ਤੇ ਕਿਸਾਨਾਂ ਲਈ ਲਾਜ਼ਮੀ ਬਾਇਓਮੈਟਿ੍ਕ ਤਸਦੀਕ ਨੂੰ ਵੀ ਗੈਰ-ਵਾਜਬ ਦੱਸਿਆ | ਉਨ੍ਹਾਂ ਨੇ ਕਿਹਾ ਕਿ ਟਰੈਕਟਰ ਟਰਾਲੀ ਨੰਬਰਾਂ ਦੀ ਨਿਸ਼ਾਨਦੇਹੀ, ਬਾਇਓਮੈਟਿ੍ਕ ਫੋਟੋ ਤਸਦੀਕ ਅਤੇ ਟੋਕਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਲਾਗੂ ਕਰਨਾ ਕਿਸਾਨਾਂ ਦੀਆਂ ਫਸਲਾਂ ਖਰੀਦਣ ਦੀ ਬਜਾਏ ਉਨ੍ਹਾਂ ਦੀ ਜਾਂਚ ਕਰਨ ਵਰਗਾ ਜਾਪਦਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਨ੍ਹਾਂ ਗੈਰ-ਵਾਜਬ ਸ਼ਰਤਾਂ ਨੂੰ ਵਾਪਸ ਨਹੀਂ ਲੈਂਦੀ ਹੈ ਤਾਂ ਜੇਜੇਪੀ ਸੜਕਾਂ 'ਤੇ ਉਤਰੇਗੀ | ਇਸ ਮੌਕੇ 'ਤੇ ਜੇਜੇਪੀ ਰਾਸ਼ਟਰੀ ਕਾਰਜਕਾਰਨੀ ਜਨਰਲ ਸਕੱਤਰ ਰਾਧੇਸ਼ਿਆਮ ਸ਼ਰਮਾ, ਅਮਰ ਸਿੰਘ ਜਿਆਣੀ, ਹਰੀ ਸਿੰਘ ਭਾਰੀ, ਕਿਸਾਨ ਸੈੱਲ ਜ਼ਿਲ੍ਹਾ ਕੋਆਰਡੀਨੇਟਰ ਸ਼ਗਨਜੀਤ ਸਿੰਘ ਗਿੱਲ, ਦੀਪਕ ਭਾਟੀਆ,ਅਨਿਲ ਕਾਸਾਨੀਆ, ਸੁਖਮੰਦਰ ਸਿੰਘ ਸਿਹਾਗ, ਰਾਜਨ ਬਾਵਾ, ਲੱਕੀ ਚੌਧਰੀ ਅਤੇ ਕੁਲਦੀਪ ਜਾਂਗੂ ਸਮੇਤ ਹੋਰ ਕਈ ਨੇਤਾ ਮੌਜੂਦ ਸਨ |

ਪਿਛਲੀ ਖ਼ਬਰ ਬਾਊਜੀ ਨੇ ਆਪਣਾ ਜੀਵਨ ਸਮਾਜ ਸੇਵਾ ਲਈ ਸਮਰਪਿਤ ਕੀਤਾ-ਪਵਨ ਗਰਗ <br/> ਅਗਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।