22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਸਾਲਾਨਾ ਸਮਾਗਮ-2026 ਕਰਵਾਇਆ <br/>

ਅਜੀਤ ਡੈਸਕ 01-04-2026
ਯਮੁਨਾਨਗਰ, 31 ਮਾਰਚ (ਗੁਰਦਿਆਲ ਸਿੰਘ ਨਿਮਰ)-ਸੇਠ ਜੈ ਪ੍ਰਕਾਸ਼ ਪੌਲੀਟੈਕਨਿਕ ਦਾਮਲਾ ਨੇ ਸਾਲਾਨਾ ਸਮਾਗਮ 2026 ਬਹੁਤ ਉਤਸ਼ਾਹ, ਜੀਵੰਤ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਰਵਾਇਆ | ਇਸ ਪ੍ਰੋਗਰਾਮ 'ਚ ਮਿਮਿਕਰੀ, ਭੰਗੜਾ, ਹਰਿਆਣਵੀ ਨਾਚ, ਹਿਮਾਚਲੀ ਲੋਕ ਨਾਚ, ਕਵਾਲੀ ਤੇ ਮਨਮੋਹਕ ਕੋਰੀਓਗ੍ਰਾਫੀ ਵਰਗੇ ਪ੍ਰਦਰਸ਼ਨ ਪੇਸ਼ ਕੀਤੇ ਗਏ ਅਤੇ ਭਾਰਤੀ ਸੱਭਿਆਚਾਰਕ ਵਿਭਿੰਨਤਾ ਦੀ ਝਲਕ ਦਿਖਾਈ | ਇਸ ਸਮਾਗਮ 'ਚ ਚੇਅਰਮੈਨ ਅਸ਼ੋਕ ਕੁਮਾਰ ਸੇਠ ਜੈ ਪ੍ਰਕਾਸ਼ ਮੁਕੰਦ ਲਾਲ ਇੰਸਟੀਚਿਊਟ, ਪ੍ਰਦੀਪ ਕੁਮਾਰ ਅਤੇ ਅਸ਼ਵਨੀ ਕੁਮਾਰ ਦੀ ਸ਼ਾਨਦਾਰ ਮੌਜੂਦਗੀ ਰਹੀ | ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਾਪਤੀਆਂ ਲਈ ਪੁਰਸਕਾਰ, ਟਰਾਫੀਆਂ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਇੰਜੀ. ਅਨਿਲ ਕੁਮਾਰ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ, ਜਿਸ 'ਚ ਸਾਲ ਭਰ ਦੀਆਂ ਪ੍ਰਮੁੱਖ ਪ੍ਰਾਪਤੀਆਂ, ਅਕਾਦਮਿਕ ਪ੍ਰਗਤੀ, ਪਲੇਸਮੈਂਟ ਰਿਕਾਰਡ ਅਤੇ ਵੱਖ-ਵੱਖ ਗਤੀਵਿਧੀਆਂ ਦੇ ਵੇਰਵੇ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਅਤੇ ਪ੍ਰਾਪਤੀਆਂ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਉਨ੍ਹਾਂ 'ਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਟੀਮ ਭਾਵਨਾ ਦਾ ਵਿਕਾਸ ਕਰਦੇ ਹਨ | ਉਕਤ ਪ੍ਰੋਗਰਾਮ ਦਾ ਸਮਾਪਨ ਵਿਦਿਆਰਥੀਆਂ ਅਤੇ ਮਾਪਿਆਂ ਲਈ ਇਕ ਦਾਅਵਤ ਨਾਲ ਹੋਇਆ |

ਪਿਛਲੀ ਖ਼ਬਰ ਅਪਰਾਧੀਆਂ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ ਦਿੱਲੀ ਪੁਲਿਸ ਅਗਲੀ ਖ਼ਬਰ ਭਾਜਪਾ ਸਮਾਜ ਨੂੰ ਵੰਡ ਕੇ ਵੋਟਾਂ ਮੰਗਦੀ ਹੈ- ਬਿ੍ਜੇਂਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।