ਨਵੀਂ ਦਿੱਲੀ,31ਮਾਰਚ (ਜਗਤਾਰ ਸਿੰਘ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਵੱਲੋਂ ਕਲਿਆਣਪੁਰ ਖੇਤਰ ਦੇ ਗੋਆ ਗਾਰਡਨ ਅਪਾਰਟਮੈਂਟਸ ਵਿੱਚ ਇੱਕ ਸੈਪਟਿਕ ਟੈਂਕ ਦੀ ਸਫ਼ਾਈ ਕਰਦੇ ਸਮੇਂ ਦੋ ਸਫ਼ਾਈ ਕਰਮਚਾਰੀਆਂ ਦੀ ਹੋਈ ਮੌਤ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਗਿਆ ਹੈ ¢ ਘਟਨਾ ਉਪਰੰਤ ਕਮਿਸ਼ਨ ਦੇ ਉਪ ਪ੍ਰਧਾਨ ਹਰਦੀਪ ਸਿੰਘ ਗਿੱਲ ਕਾਨਪੁਰ ਪਹੁੰਚੇ ਅਤੇ ਉਨ੍ਹਾਂ ਦੇ ਦਖ਼ਲ ਉਪਰੰਤ ਸਥਾਨਕ ਪੁਲਿਸ ਵੱਲੋਂ ਇਸ ਮਾਮਲੇ ਵਿਚ ਪੰਜ ਦਿਨ ਬਾਅਦ ਐੱਫ਼.ਆਈ.ਆਰ. ਦਰਜ ਕੀਤੀ ਗਈ ¢ ਸ. ਗਿੱਲ ਵੱਲੋਂ ਇਸ ਦੌਰੇ ਦੌਰਾਨ ਪੀੜਤ ਪਰਿਵਾਰ ਨਾਲ ਉਨ੍ਹਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਘਟਨਾ ਸਬੰਧੀ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਗਈ¢ ਸ. ਗਿੱਲ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਵਿੱਚ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆ ਰਹੀ ਹੈ ਅਤੇ ਇੰਝ ਜਾਪਦਾ ਹੈ ਕਿ ਸੈਪਟਿਕ ਟੈਂਕ ਦੀ ਸਫ਼ਾਈ ਦੌਰਾਨ ਨਿਰਧਾਰਿਤ ਸੁਰੱਖਿਆ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਨਾ ਹੀ ਮਕੈਨੀਕਲ ਮਸ਼ੀਨਾਂ ਦੀ ਵਰਤੋਂ ਕੀਤੀ ਗਈ, ਜੋ ਕਿ ਵੱਡੀ ਲਾਪਰਵਾਹੀ ਹੈ ¢ ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨੂੰ 30-30 ਲੱਖ ਰੁਪਏ ਦਾ ਮੁਆਵਜ਼ਾ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਇੱਕ ਘਰ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਗਏ ਹਨ ¢ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸਨ, ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ¢