22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਸਰਨਾ ਦੀ ਅਗਵਾਈ 'ਚ ਵਫ਼ਦ ਵਲੋਂ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ

ਅਜੀਤ ਡੈਸਕ 01-04-2026
ਨਵੀਂ ਦਿੱਲੀ,31ਮਾਰਚ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ 'ਚ ਵਫ਼ਦ ਵੱਲੋਂ ਦਿੱਲੀ ਦੇ ਉਪ ਰਾਜਪਾਲ (ਐੱਲ.ਜੀ.) ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ ਗਈ ਅਤੇ ਹੋਰਨਾ ਮੁੱਦਿਆਂ 'ਤੇ ਚਰਚਾ ਤੋਂ ਇਲਾਵਾ ਐੱਲ.ਜੀ. ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਾਸਤੇ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ¢ ਇਸ ਵਫ਼ਦ ਵਿਚ ਸੀਨੀਅਰ ਆਗੂ ਮਨਜੀਤ ਸਿੰਘ ਜੀ.ਕੇ.,ਸਾਬਕਾ ਧਰਮ ਪ੍ਰਚਾਰ ਮੁਖੀ ਪਰਮਜੀਤ ਸਿੰਘ ਰਾਣਾ, ਕਰਤਾਰ ਸਿੰਘ ਵਿੱਕੀ ਚਾਵਲਾ, ਕੁਲਦੀਪ ਸਿੰਘ ਭੋਗਲ,ਗੁਰਮਿੰਦਰ ਸਿੰਘ ਮਠਾਰੂ,ਸਤਨਾਮ ਸਿੰਘ ਖਾਲਸਾ,ਗੁਣਜੀਤ ਸਿੰਘ ਬਖ਼ਸ਼ੀ ਤੇ ਹਰਪਾਲ ਸਿੰਘ ਸਰਨਾ ਸਮੇਤ ਹੋਰ ਆਗੂ ਵੀ ਸ਼ਾਮਲ ਸਨ ¢ ਮੀਡੀਆ ਨਾਲ ਗੱਲਬਾਤ ਕਰਦਿਆਂ ਪਰਮਜੀਤ ਸਿੰਘ ਸਰਨਾ ਨੇ ਦੱਸਿਆ ਕਿ ਇਹ ਮੁਲਾਕਾਤ ਬੜੇ ਹੀ ਸੁਖਾਵੇਂ ਮਾਹੌਲ ਵਿਚ ਹੋਈ ਅਤੇ ਇਸ ਦੌਰਾਨ ਐੱਲ.ਜੀ. ਸੰਧੂ ਨਾਲ ਵੱਖ-ਵੱਖ ਪੰਥਕ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਦੇ ਨਾਲ ਹੀ ਕੌਮ ਦੇ ਹਿਤ ਵਿਚ ਕੁਝ ਮਹੱਤਵਪੂਰਨ ਸੁਝਾਅ ਵੀ ਸਾਂਝੇ ਕੀਤੇ ਗਏ ¢ ਸਰਨਾ ਨੇ ਦੱਸਿਆ ਕਿ ਇਸ ਮੁਲਾਕਾਤ ਦਾ ਖ਼ਾਸ ਮਕਸਦ ਦਿੱਲੀ ਦੇ ਨਵੇਂ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਦਾ ਧਿਆਨ ਦਿੱਲੀ ਦੇ ਵਿਸ਼ੇਸ਼ ਮੁੱਦਿਆਂ ਵਲ ਦਿਵਾਉਣਾ ਸੀ ¢ ਸਰਨਾ ਨੇ ਦੱਸਿਆ ਕਿ ਇਸ ਮੌਕੇ ਅਸੀਂ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਬਾਰੇ ਇੱਕ ਮੰਗ ਪੱਤਰ ਵੀ ਐੱਲ.ਜੀ. ਨੂੰ ਸੌਂਪਿਆ ਹੈ ਅਤੇ ਪ੍ਰੋ. ਭੁੱਲਰ ਦੀ ਰਿਹਾਈ ਦਾ ਰਾਹ ਪੱਧਰਾ ਕਰਾਉਣ ਦੀ ਅਪੀਲ ਵੀ ਕੀਤੀ ਹੈ ¢ ਇਸ ਮੌਕੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਐੱਲ.ਜੀ. ਸੰਧੂ ਦੇ ਪਰਿਵਾਰ ਦਾ ਵਿਲੱਖਣ ਇਤਿਹਾਸ ਹੈ ਕਿਉਂਕਿ ਸਰਦਾਰ ਤੇਜਾ ਸਿੰਘ ਸਮੁੰਦਰੀ ਨੇ ਆਪਣੇ ਸਮੇਂ ਵਿਚ ਵਿਸ਼ੇਸ਼ ਮੱਲਾਂ ਮਾਰੀਆਂ ਹਨ ¢ ਜੀ.ਕੇ. ਨੇ ਦੱਸਿਆ ਕਿ ਮੁਲਾਕਾਤ ਦੌਰਾਨ ਉਨ੍ਹਾਂ (ਜੀ.ਕੇ.) ਨੇ ਆਪਣੇ ਪਿਤਾ ਜਥੇਦਾਰ ਸੰਤੋਖ ਸਿੰਘ ਦੁਆਰਾ ਦਿੱਲੀ ਵਿਚ ਲਗਾਏ ਗਏ ਮੋਰਚਿਆਂ ਬਾਰੇ ਵੀ ਐੱਲ.ਜੀ. ਸੰਧੂ ਨਾਲ ਗੱਲਬਾਤ ਸਾਂਝੀ ਕੀਤੀ ¢
ਪਿਛਲੀ ਖ਼ਬਰ ਅੱਜ ਤੋਂ ਪੰਜਾਬ ਦੇ 40 ਹਜ਼ਾਰ ਆੜ੍ਹਤੀਏ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣਗੇ-ਵਿਜੇ ਕਾਲੜਾ <br/> ਅਗਲੀ ਖ਼ਬਰ ਦਿੱਲੀ ਦੇ ਜਲ ਮੰਤਰੀ ਨੇ ਸਮਰ ਐਕਸ਼ਨ ਪਲਾਨ 2026-27 ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।