09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ 6 ਤੋਂ

ਅਜੀਤ ਡੈਸਕ 04-04-2026
ਰਤੀਆ, 3 ਅਪ੍ਰੈਲ (ਬੇਅੰਤ ਕੌਰ ਮੰਡੇਰ)- ਬੱਚਿਆਂ ਨੂੰ ਸਭਿਆਚਾਰ ਨਾਲ ਜੋੜਨ ਲਈ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ 6 ਤੋਂ 13 ਅਪ੍ਰੈਲ ਤੱਕ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਦਸਤਾਰ ਸਿਖਲਾਈ ਕੈਂਪ ਲਗਾਇਆ ਜਾਵੇਗਾ | ਜਾਣਕਾਰੀ ਦਿੰਦਿਆਂ ਪ੍ਰਧਾਨ ਕਸ਼ਮੀਰ ਸਿੰਘ ਨੇ ਦੱਸਿਆ ਕਿ 6 ਤੋਂ 13 ਅਪ੍ਰੈਲ ਤੱਕ ਵਿਸਾਖੀ ਲਈ ਨਿਰਧਾਰਿਤ ਦਸਤਾਰ ਸਿਖਲਾਈ ਕੈਂਪ ਤਜਰਬੇਕਾਰ ਦਸਤਾਰ ਕੋਚਾਂ ਦੁਆਰਾ ਸਿਖਲਾਈ ਪ੍ਰਦਾਨ ਕਰੇਗਾ | ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਦੱਸਿਆ ਕਿ ਸ਼ਹਿਰ ਦੇ ਵਸਨੀਕਾਂ ਵਲੋਂ ਦਸਤਾਰ ਸਿਖਲਾਈ ਕੈਂਪ ਦੀ ਇੱਛਾ ਪ੍ਰਗਟ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਇਹ ਕੈਂਪ ਬੱਚਿਆਂ ਲਈ ਇੱਕ ਚੰਗਾ ਮੌਕਾ ਹੈ ਅਤੇ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ ਅਵਤਾਰ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ, ਤਰਲੋਕ ਸਿੰਘ, ਸਵਰਨ ਸਿੰਘ, ਜਗਤਾਰ ਸਿੰਘ, ਮੋਹਨ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਗਾ ਵਿਖੇ ਕਰਨਗੇ ਲਗਭਗ 83 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ <br/> ਅਗਲੀ ਖ਼ਬਰ ਸੁਰਜੀਤ ਸਿੰਘ ਸੋਹੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।