08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਬਿੰਦਰ ਸਿੰਘ ਅਵਤਾਰ ਤਲਵਾੜਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਇਲਾਕੇ ਵਿਚ ਖ਼ੁਸ਼ੀ ਦੀ ਲਹਿਰ

ਅਜੀਤ ਡੈਸਕ 04-04-2026
ਟੋਹਾਣਾ, 3 ਅਪ੍ਰੈਲ (ਮਨਜੀਤ ਸਿੰਘ) - ਬਿੰਦਰ ਸਿੰਘ ਅਵਤਾਰ ਤਲਵਾੜਾ ਨੂੰ ਕਿਸਾਨ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ 'ਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ | ਇਸ ਮੌਕੇ 'ਤੇ ਉਨ੍ਹਾਂ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ | ਲੋਕਾਂ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਬਿੰਦਰ ਸਿੰਘ ਦੀ ਅਗਵਾਈ ਹੇਠ ਸੰਸਥਾ ਹੋਰ ਵੀ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਨੂੰ ਹੋਰ ਉੱਚੀ ਤੇ ਮਜ਼ਬੂਤੀ ਨਾਲ ਉਠਾਇਆ ਜਾਵੇਗਾ | ਉਮੀਦ ਕੀਤੀ ਗਈ ਹੈ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਰਹਿਣਗੇ ਅਤੇ ਉਨ੍ਹਾਂ ਨੂੰ ਇੱਕ ਨਵੀਂ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ | ਇਲਾਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਸਫਲ ਅਤੇ ਅਗਾਂਹਵਧੂ ਕਾਰਜਕਾਲ ਲਈ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ |
ਪਿਛਲੀ ਖ਼ਬਰ ਸਰਕਾਰੀ ਸਕੂਲ ਝਿੜੀ ਵਿਖੇ ਪ੍ਰਵੇਸ਼ ਸਮਾਰੋਹ ਵਿਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਕਾਂਗਰਸ ਵਲੋਂ ਐੱਨ. ਐੱਚ. ਆਈ. ਏ. ਅਤੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।