07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-04-2026

ਝੱਖੜ ਤੇ ਮੀਂਹ ਨਾਲ ਹਾੜ੍ਹੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ

ਅਜੀਤ ਡੈਸਕ 04-04-2026
ਸਿਰਸਾ, 3 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਪਿਛਲੇ ਇੱਕ ਹਫ਼ਤੇ ਤੋਂ ਇਲਾਕੇ 'ਚ ਰੁੱਕ ਰੁੱਕ ਕੇ ਆਏ ਤੇਜ਼ ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਦੀ ਹਾੜੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ | ਲਗਾਤਾਰ ਵਿਗੜੇ ਮੌਸਮ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ | ਵੱਖ-ਵੱਖ ਪਿੰਡਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਕਈ ਪਿੰਡਾਂ ਚ ਤੇਜ਼ ਝੱਖੜ, ਮੀਂਹ ਤੇ ਗੜਿਆਂ ਨਾਲ ਹਾੜੀ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ | ਤੇਜ਼ ਝੱਖੜ ਤੇ ਮੀਂਹ ਕਾਰਨ ਕਣਣ ਦੀ ਫ਼ਸਲ ਜਿਥੇ ਧਰਤੀ 'ਤੇ ਵਿੱਛ ਗਈ ਹੈ ਉਥੇ ਹੀ ਸਰੋ੍ਹਾ ਦੀ ਵਾਢੀ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ | ਕਿਸਾਨਾਂ ਨੇ ਦੱਸਿਆ ਹੈ ਕਿ ਲਗਾਤਾਰ ਵਿਗੜੇ ਮੌਸਮ ਕਾਰਨ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਤੇਜ਼ ਝੱਖੜ, ਮੀਂਹ ਤੇ ਗੜਿ੍ਹਆਂ ਨਾਲ ਕਣਕ ਤੇ ਸਰੋ੍ਹ ਦੀ ਫ਼ਸਲ ਨੂੰ ਨੁਕਸਾਨ ਪੁੱਜਿਆ ਹੈ | ਉਨ੍ਹਾਂ ਨੇ ਦੱਸਿਆ ਹੈ ਕਿ ਲਗਾਤਾਰ ਵਿਗੜੇ ਮੌਸਮ ਕਾਰਨ ਸਰ੍ਹੋਂ ਦੀ ਵਾਢੀ ਦਾ ਕੰਮ ਜਿਥੇ ਪ੍ਰਭਾਵਿਤ ਹੋਇਆ ਹੈ ਉਥੇ ਹੀ ਮੰਡੀਆਂ 'ਚ ਮਾੜੇ ਪ੍ਰਬੰਧਾਂ ਕਾਰਨ ਸਰੋ੍ਹ ਦੀ ਫ਼ਸਲ ਵੀ ਭਿੱਜ ਗਈ ਹੈ | ਕਿਸਾਨਾਂ ਨੇ ਦੱਸਿਆ ਹੈ ਕਿ ਮੰਡੀ ਦੇ ਕਈ ਸ਼ੈੱਡ ਮੀਂਹ ਦੌਰਾਨ ਲੀਕ ਹੋਏ ਹਨ | ਉਧਰ ਸ਼ਹਿਰ 'ਚ ਮੀਂਹ ਦੇ ਪਾਣੀ ਦੇ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ਕਈ ਸੜਕਾਂ ਪਾਣੀ ਨਾਲ ਭਰ ਗਈਆਂ | ਹਿਸਾਰ ਰੋਡ ਸਥਿਤ ਹੁੱਡਾ ਚੌਕ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ, ਬਰਨਾਲ ਰੋਡ 'ਤੇ ਬਾਲ ਭਵਨ ਨੇੜੇ ਅਤੇ ਜਨਤਾ ਭਵਨ ਰੋਡ ਮੀਂਹ ਦੇ ਪਾਣੀ ਨਾਲ ਭਰ ਗਈਆਂ | ਇਸ ਤੋਂ ਇਲਾਵਾ ਆਟੋ ਮਾਰਕੀਟ ਦੀਆਂ ਸਾਰੀਆਂ ਸੜਕਾਂ 'ਤੇ ਪਾਣੀ ਤੇ ਚਿਕੜ ਭਰ ਗਿਆ ਜਿਸ ਨਾਲ ਆਮ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ | ਕਿਸਾਨ ਜਥੇਬਦੀਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ |
ਪਿਛਲੀ ਖ਼ਬਰ ਨਵੀਨ ਜਿੰਦਲ ਫਾਊਾਡੇਸ਼ਨ ਦੀ ਟੀਮ ਨੇ ਸਰਕਪੁਰ ਅਤੇ ਬੁੱਢਣਪੁਰ 'ਚ ਮੁਫ਼ਤ ਸਿਹਤ ਕੈਂਪ ਲਗਾਏ ਅਗਲੀ ਖ਼ਬਰ ਸਰਕਾਰ ਨੇ ਡਿਪੂ ਹੋਲਡਰਾਂ ਨੂੰ ਤਿੰਨ ਮਹੀਨੇ ਦਾ ਰਾਸ਼ਨ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।