12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਅਤੇ ਪੀੜਤਾ ਦੀਆਂ ਅਸ਼ਲੀਲ ਫੋਟੋਆਂ ਜਾਰੀ ਕਰਨ ਦੀ ਧਮਕੀ ਦੇਣ ਦੇ ਦੋਸ਼ ਹੇਠ 2 ਮੁਲਜ਼ਮ ਗਿ੍ਫ਼ਤਾਰ

ਅਜੀਤ ਡੈਸਕ 05-04-2026
ਯਮੁਨਾਨਗਰ, 4 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਮਹਿਲਾ ਥਾਣੇ ਦੀ ਪੁਲਿਸ ਦੀ ਟੀਮ ਨੇ ਵਿਆਹ ਦਾ ਝਾਂਸਾ ਦੇ ਕੇ ਇਕ ਮੁਟਿਆਰ ਨਾਲ ਜਬਰ ਜਨਾਹ ਕਰਨ ਅਤੇ ਉਸ ਦੀਆਂ ਅਸ਼ਲੀਲ ਫੋਟੋਆਂ ਜਾਰੀ ਕਰਨ ਦੀ ਧਮਕੀ ਦੇਣ ਦੇ ਦੋਸ਼ ਹੇਠ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਹਿਲਾ ਪੁਲਿਸ ਥਾਣੇ ਦੀ ਇੰਚਾਰਜ ਸ਼ੀਲਾਵਤੀ ਨੇ ਦੱਸਿਆ ਕਿ ਜ਼ਿਲ੍ਹੇ ਦੀ ਇਕ ਮੁਟਿਆਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਹ ਚੰਡੀਗੜ੍ਹ 'ਚ ਕੰਮ ਕਰਨ ਲੱਗ ਪਈ ਸੀ | ਉੱਥੇ ਉਸ ਦੀ ਮੁਲਾਕਾਤ ਜ਼ਿਲ੍ਹਾ ਮੁਹਾਲੀ ਦੇ ਪਿੰਡ ਤਿ੍ਪੜੀ ਦੇ ਰਹਿਣ ਵਾਲੇ ਪ੍ਰਤਾਪ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਨਾਲ ਹੋਈ ਅਤੇ ਹੌਲੀ-ਹੌਲੀ ਉਨ੍ਹਾਂ 'ਚ ਦੋਸਤੀ ਹੋ ਗਈ | ਇਸੇ ਦੌਰਾਨ ਜਸਵਿੰਦਰ ਸਿੰਘ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਇਕ ਸੁੰਨਸਾਨ ਥਾਂ 'ਤੇ ਸੱਦਿਆਂ, ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਜਬਰ ਜਨਾਹ ਕੀਤਾ | ਇਸ ਤੋਂ ਬਾਅਦ ਉਨ੍ਹਾਂ ਵਿਚਕਾਰ ਗੱਲਬਾਤ ਚਲਦੀ ਰਹੀ ਅਤੇ ਇਕ ਦਿਨ ਜਦੋਂ ਉਸ ਨੇ ਜਸਵਿੰਦਰ ਸਿੰਘ ਨੂੰ ਵਿਆਹ ਕਰਵਾਉਣ ਲਈ ਕਿਹਾ ਤਾਂ ਉਹ ਆਨਾਕਾਨੀ ਕਰਨ ਲੱਗ ਪਿਆ | ਇਸ ਤੋਂ ਬਾਅਦ ਉਸ ਨੇ ਆਪਣੇ ਮਾਪਿਆਂ ਨੂੰ ਘਟਨਾ ਬਾਰੇ ਦੱਸਿਆ ਅਤੇ ਜਦੋਂ ਉਸ ਦੇ ਮਾਪਿਆਂ ਨੇ ਮੁਲਜ਼ਮ ਦੇ ਮਾਪਿਆਂ ਨਾਲ ਵਿਆਹ ਬਾਰੇ ਗੱਲ ਕੀਤੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਮੁਲਜ਼ਮ ਜਸਵਿੰਦਰ ਸਿੰਘ ਦੀ ਕਿਸੇ ਹੋਰ ਔਰਤ ਨਾਲ ਮਿੱਤਰਤਾ ਹੈ ਅਤੇ ਉਸ ਨਾਲ ਹੀ ਉਹ ਵਿਆਹ ਕਰਵਾਉਣਾ ਚਾਹੁੰਦਾ ਹੈ | ਇਸ ਤੋਂ ਬਾਅਦ ਇਕ ਜਿੰਮ ਟ੍ਰੇਨਰ ਨੇ ਉਸ ਦੀ ਮੁਲਾਕਾਤ ਕਿਰਨਜੀਤ ਸਿੰਘ ਨਾਮਕ ਨੌਜਵਾਨ ਨਾਲ ਕਰਵਾਈ ਅਤੇ ਉਸ ਨੇ ਵੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦੀ ਮਰਜ਼ੀ ਤੋਂ ਬਗ਼ੈਰ ਉਸ ਨਾਲ ਸਰੀਰਕ ਸੰਬੰਧ ਬਣਾਏ | ਇਸ ਤੋਂ ਬਾਅਦ ਜਦੋਂ ਉਹ ਗਰਭਵਤੀ ਹੋ ਗਈ ਤਾਂ ਕਿਰਨਜੀਤ ਨੇ ਉਸ ਨੂੰ ਗਰਭਪਾਤ ਕਰਵਾਉਣ ਲਈ ਮਜਬੂਰ ਕੀਤਾ | ਫਿਰ ਉਹ ਜਗਾਧਰੀ ਵਿਖੇ ਆਪਣੇ ਘਰ ਵਾਪਸ ਆ ਗਈ ਅਤੇ ਉਸ ਦੇ ਮਾਪਿਆਂ ਨੇ ਉਸ ਦਾ ਕਿਧਰੇ ਹੋਰ ਵਿਆਹ ਪੱਕਾ ਕਰ ਦਿੱਤਾ | ਇਸ ਬਾਰੇ ਜਦੋਂ ਜਸਵਿੰਦਰ ਸਿੰਘ ਨੂੰ ਪਤਾ ਚੱਲਿਆ ਤਾਂ ਉਸ ਨੇ ਉਸ ਦੀਆਂ ਅਸ਼ਲੀਲ ਫੋਟੋਆਂ ਉਸ ਦੇ ਮੰਗੇਤਰ ਨੂੰ ਭੇਜ ਦਿੱਤੀਆਂ, ਜਿਸ ਕਾਰਨ ਉਨ੍ਹਾਂ ਦਾ ਰਿਸ਼ਤਾ ਟੁੱਟ ਗਿਆ | ਇਸ ਸ਼ਿਕਾਇਤ ਦੇ ਆਧਾਰ 'ਤੇ ਮਹਿਲਾ ਪੁਲਿਸ ਥਾਣੇ ਵਿਖੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਸਬ-ਇੰਸਪੈਕਟਰ ਮੁਕੇਸ਼ ਕੁਮਾਰੀ ਦੀ ਅਗਵਾਈ ਹੇਠ ਇਕ ਟੀਮ ਗਠਿਤ ਕੀਤੀ ਗਈ, ਜਿਸ ਨੇ ਜ਼ਿਲ੍ਹਾ ਮੁਹਾਲੀ ਦੇ ਪਿੰਡ ਤਿ੍ਪੜੀ ਦੇ ਰਹਿਣ ਵਾਲੇ ਪ੍ਰਤਾਪ ਸਿੰਘ ਦੇ ਪੁੱਤਰ ਜਸਵਿੰਦਰ ਸਿੰਘ ਅਤੇ ਜ਼ਿਲ੍ਹਾ ਰੂਪਨਗਰ ਦੇ ਪਿੰਡ ਭੈਂਸ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਦੇ ਪੁੱਤਰ ਕਿਰਨਜੀਤ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਨ 'ਤੇ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ |
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਆਨਲਾਈਨ ਕੋਲਾਜ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਭੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।