18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਯੋਗਾ ਵਿਭਾਗ ਵਲੋਂ ਵਰਕਸ਼ਾਪ ਕਰਵਾਈ

ਅਜੀਤ ਡੈਸਕ 07-04-2026
ਯਮੁਨਾਨਗਰ, 6 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਇੰਸਟੀਚਿਊਸ਼ਨ ਇਨੋਵੇਸ਼ਨ ਕੌਂਸਲ ਅਤੇ ਸਥਾਨਕ ਡੀ. ਏ. ਵੀ. ਕਾਲਜ ਫਾਰ ਗਰਲਜ਼ ਦੇ ਯੋਗਾ ਵਿਭਾਗ ਨੇ 'ਯੋਗਾ: ਇਨੋਵੇਸ਼ਨ ਅਤੇ ਸੰਪੂਰਨ ਸਿਹਤ ਲਈ ਇਕ ਸੰਪੂਰਨ ਵਾਤਾਵਰਣ ਪ੍ਰਣਾਲੀ' ਵਿਸ਼ੇ 'ਤੇ ਇਕ ਵਰਕਸ਼ਾਪ ਕਰਵਾਈ | ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਸੁਰਿੰਦਰ ਕੌਰ ਅਤੇ ਆਈ. ਆਈ. ਸੀ. ਕਨਵੀਨਰ ਵਿਵੇਕ ਨੇ ਸਾਂਝੇ ਤੌਰ 'ਤੇ ਕੀਤੀ | ਇਸ ਪ੍ਰੋਗਰਾਮ ਦੌਰਾਨ ਡਾ. ਰਾਜਨਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ ਤੇ ਪ੍ਰਾਣਾਯਾਮ ਅਭਿਆਸਾਂ ਵਿਚ ਅਗਵਾਈ ਕੀਤੀ ਅਤੇ ਯੋਗ ਦੀ ਮਹੱਤਤਾ ਨੂੰ ਸਰਲ ਸ਼ਬਦਾਂ ਵਿਚ ਸਮਝਾਇਆ | ਉਨ੍ਹਾਂ ਦੱਸਿਆ ਕਿ ਨਿਯਮਤ ਯੋਗ ਅਭਿਆਸ ਸਰੀਰ ਨੂੰ ਸਿਹਤਮੰਦ ਰੱਖਦਾ ਹੈ, ਮਨ ਨੂੰ ਸ਼ਾਂਤ ਕਰਦਾ ਹੈ ਅਤੇ ਇਕਾਗਰਤਾ ਨੂੰ ਬਿਹਤਰ ਬਣਾਉਂਦਾ ਹੈ | ਉਨ੍ਹਾਂ ਦੱਸਿਆ ਕਿ ਯੋਗਾ ਦੇ ਖੇਤਰ 'ਚ ਰੁਜ਼ਗਾਰ ਦੇ ਬਹੁਤ ਸਾਰੇ ਮੌਕੇ ਉਪਲਬਧ ਹਨ, ਜਿਸ 'ਚ ਯੋਗਾ ਇੰਸਟ੍ਰਕਟਰ, ਫਿਟਨੈਸ ਟ੍ਰੇਨਰ, ਯੋਗਾ ਥੈਰੇਪਿਸਟ ਅਤੇ ਤੰਦਰੁਸਤੀ ਮਾਹਿਰਾਂ ਵਜੋਂ ਕਰੀਅਰ ਸ਼ਾਮਿਲ ਹਨ |
ਪਿਛਲੀ ਖ਼ਬਰ ਭਾਜਪਾ ਆਗੂਆਂ ਨੇ ਪਾਰਟੀ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਗਰਲਜ਼ ਕਾਲਜ ਵਿਖੇ ਦੰਦਾਂ ਦੀ ਜਾਂਚ ਸੰਬੰਧੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।