10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮੰਡੀ ਦੇ ਦੋਵੇ ਗੇਟ ਕਿਸਾਨਾਂ ਨੇ ਟਰੈਕਟਰ-ਟਰਾਲੀਆਂ ਲਗਾ ਕੇ ਕੀਤੇ ਬੰਦ

ਅਜੀਤ ਡੈਸਕ 11-04-2026
ਟੋਹਾਣਾ, 10 ਅਪ੍ਰੈਲ (ਮਨਜੀਤ ਸਿੰਘ) - ਜਾਖ਼ਲ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਟਰੈਕਟਰ-ਟਰਾਲੀਆਂ ਲਗਾ ਕੇ ਦੋਵੇਂ ਗੇਟ ਬੰਦ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਇਸ ਮੌਕੇ 'ਤੇ ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ | ਜਾਣਕਾਰੀ ਅਨੁਸਾਰ ਕਿਸਾਨਾਂ ਦਾ ਦੋਸ਼ ਹੈ ਕਿ ਮੰਡੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕਣਕ ਨੂੰ ਸ਼ੈੱਡ ਹੇਠਾਂ ਲੁਹਾਉਣ ਤੋਂ ਮਨ੍ਹਾ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕਈ ਕਿਸਾਨਾਂ ਦੇ ਗੇਟ ਪਾਸ ਵੀ ਨਹੀਂ ਕੱਟੇ ਜਾ ਰਹੇ, ਜਿਸ ਕਰ ਕੇ ਉਨ੍ਹਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਤਲਵਾੜਾ ਦੇ ਕਿਸਾਨ ਜਗਤਾਰ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਵੱਲੋਂ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਮੰਡੀ ਛੋਟੀ ਹੋਣ ਕਰ ਕੇ ਉਹ ਆਪਣੀ ਕਣਕ ਗੇਟ ਪਾਸ ਕਰਵਾ ਕੇ ਹੀ ਮੰਡੀ ਦੇ ਅੰਦਰ ਢੇਰੀ ਕਰ ਸਕਦੇ ਹਨ ਪਰ ਮੌਕੇ 'ਤੇ ਗੇਟ ਪਾਸ ਕੱਟਣ ਵਿੱਚ ਟਾਲਮਟੋਲ ਕੀਤੀ ਜਾ ਰਹੀ ਹੈ | ਕਿਸਾਨਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ | ਮੌਕੇ 'ਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਵੀ ਪਹੁੰਚੇ ਹੋਏ ਸਨ ਅਤੇ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਜਾਰੀ ਸੀ | ਜਿਸ ਤੋਂ ਬਾਅਦ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ ਦੇ ਪਹੁੰਚਣ ਕਾਰਨ ਕਿਸਾਨਾਂ ਵੱਲੋਂ ਟਰਾਲੀਆਂ ਹਟਾ ਕੇ ਮੰਡੀ ਦੇ ਗੇਟ ਨੂੰ ਖੋਲਿ੍ਹਆ ਗਿਆ ਅਤੇ ਮਾਮਲਾ
ਪਿਛਲੀ ਖ਼ਬਰ ਜਾਖਲ ਮੰਡੀ ਵਿਚ ਕਣਕ ਦੀ ਖ਼ਰੀਦ ਸ਼ੁਰੂ, ਹੈਫੇਡ ਵਲੋਂ 371 ਕਵਿੰਟਲ ਕਣਕ ਖਰੀਦੀ ਅਗਲੀ ਖ਼ਬਰ ਸਾਈਬਰ ਠੱਗੀ ਰਾਹੀਂ ਭੋਲੇ-ਭਾਲੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ: ਨਵਜੋਤ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।