12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਲੜਕੀ ਨਾਲ ਛੇੜਛਾੜ ਕਰਨ ਤੇ ਤੰਗ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-04-2026
ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)- ਥਾਣਾ ਖੂਈ ਖੇੜਾ ਪੁਲਿਸ ਨੇ ਇਕ ਲੜਕੀ ਨੂੰ ਤੰਗ ਪਰੇਸ਼ਾਨ ਕਰਨ ਅਤੇ ਉਸ ਨਾਲ ਛੇੜਛਾੜ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਐਲ.ਐੱਸ.ਆਈ. ਸੁਨੀਤਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਮਨਦੀਪ ਪੁੱਤਰੀ ਜਗਦੀਸ਼ ਚੰਦ ਵਾਸੀ ਪਿੰਡ ਜੰਡਵਾਲਾ ਮੀਰਾਸਾਂਗਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਗੁਰਪ੍ਰੀਤ ਕੁਮਾਰ ਉਰਫ਼ ਗੋਰੀ ਪੁੱਤਰ ਜਗਦੀਸ਼ ਚੰਦ ਵਾਸੀ ਪਿੰਡ ਜੰਡਵਾਲਾ ਮੀਰਾਸਾਂਗਲਾ ਉਸ ਨੂੰ ਨੰਬਰ ਬਦਲ-ਬਦਲ ਕੇ ਕਾਲਾਂ ਕਰਕੇ ਤੰਗ ਕਰਦਾ ਸੀ | 2 ਅਪ੍ਰੈਲ ਨੂੰ ਬੱਸ ਸਟੈਂਡ ਜੰਡਵਾਲਾ ਮੀਰਾਸਾਂਗਲਾ ਨੇੜੇ ਉਸ ਵਿਅਕਤੀ ਨੇ ਉਸ ਦਾ ਗੁੱਟ ਫੜ ਲਿਆ ਅਤੇ ਛੇੜਛਾੜ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੌਜਵਾਨਾਂ ਦੀ ਕੁੱਟਮਾਰ ਕਰ ਕੇ ਵੱਡੀ ਰਕਮ ਵਸੂਲਣ ਦੇ ਮਾਮਲੇ ਨੂੰ ਲੈ ਕੇ ਪੁਲਿਸ ਮੁ... ਅਗਲੀ ਖ਼ਬਰ ਐਸ.ਡੀ.ਐਮ. ਆਕਾਸ਼ ਸ਼ਰਮਾ ਨੇ ਸਿਵਲ ਹਸਪਤਾਲ ਟੋਹਾਣਾ ਦੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।