11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮਾਨਵ ਏਕਤਾ ਦਿਵਸ 24 ਅਪ੍ਰੈਲ ਨੂੰ ਮਨਾਇਆ ਜਾਵੇਗਾ

ਅਜੀਤ ਡੈਸਕ 18-04-2026
ਨਵੀਂ ਦਿੱਲੀ, 17 ਅਪ੍ਰੈਲ (ਡਾ. ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਬਾਬਾ ਗੁਰਬਚਨ ਸਿੰਘ ਦੀ ਯਾਦ ਵਿਚ 'ਮਾਨਵ ਏਕਤਾ' ਦਿਵਸ ਸ਼ਰਧਾ ਤੇ ਪ੍ਰੇਮ ਮਈ ਮਾਹੌਲ ਦੇ ਵਿਚ 24 ਅਪ੍ਰੈਲ ਨੂੰ ਮਨਾਇਆ ਜਾਵੇਗਾ ਜੋ ਸਮੁੱਚੀ ਮਨੁੱਖ ਜਾਤੀ ਨੂੰ ਏਕਤਾ ਤੇ ਸੇਵਾ ਸਦਭਾਵਨਾ ਦਾ ਸੰਦੇਸ਼ ਪ੍ਰਦਾਨ ਕਰੇਗਾ | ਇਸ ਪ੍ਰੋਗਰਾਮ ਵਿਚ ਮਾਤਾ ਸੁਦਿਕਸ਼ਾ ਅਤੇ ਰਮਿਤ ਸੰਬੋਧਨ ਕਰਨਗੇ | ਇਸ ਪ੍ਰੋਗਰਾਮ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਆਉਣਗੇ | ਇਸ ਮੌਕੇ 'ਤੇ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਜਿਸ ਦੇ ਵਿਚ ਵੱਖ-ਵੱਖ ਹਸਪਤਾਲਾਂ ਦੇ ਡਾਕਟਰ ਅਤੇ ਇੰਡੀਅਨ ਰੈਡ ਕਰਾਸ ਸੁਸਾਇਟੀ ਦੀ ਸਮੁੱਚੀ ਟੀਮ ਆਪਣੀਆਂ ਸੇਵਾਵਾਂ ਦੇਵੇਗੀ | ਇਹ ਖੂਨਦਾਨ ਕੈਂਪ ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਜੋਗਿੰਦਰ ਸੁਖੀਜਾ ਦੀ ਅਗਵਾਈ ਵਿਚ ਲਗਾਏ ਜਾ ਰਹੇ ਹਨ | ਸ਼ਰਧਾਲੂ ਆਪਣੀ ਇੱਛਾ ਨਾਲ ਖੂਨਦਾਨ ਕਰਨਗੇ |
ਪਿਛਲੀ ਖ਼ਬਰ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਨਜ਼ਰ ਦੀਆਂ ਐਨਕਾਂ ਅਗਲੀ ਖ਼ਬਰ ਦਿੱਲੀ ਪੁਲਿਸ ਨੇ ਲਾਪਤਾ ਹੋਏ 7 ਬੱਚਿਆਂ ਨੂੰ ਕੀਤਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।