11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਔਰਤਾਂ ਵਿਰੁੱਧ ਅਪਰਾਧਾਂ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਪੀੜਤਾਂ ਨੂੰ ਸਮੇਂ ਸਿਰ ਇਨਸਾਫ਼ ਯਕੀਨੀ ਬਣਾਉਣ ਦੇ ਨਿਰਦੇਸ਼

ਅਜੀਤ ਡੈਸਕ 18-04-2026
ਯਮੁਨਾਨਗਰ, 17 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪ੍ਰੀਤੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਔਰਤਾਂ ਵਿਰੁੱਧ ਅਪਰਾਧਾਂ ਅਧੀਨ ਸਾਰੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਸਮੇਂ ਸਿਰ ਪੁਲਿਸ ਚਲਾਨ ਪੇਸ਼ ਕੀਤਾ ਜਾਵੇ ਅਤੇ ਪੀੜਤਾਂ ਨੂੰ ਨਿਯਮਾਂ ਅਨੁਸਾਰ ਸਮੇਂ ਸਿਰ ਇਨਸਾਫ ਨੂੰ ਦਿਵਾਉਣਾ ਯਕੀਨੀ ਬਣਾਇਆ ਜਾਵੇ | ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿਖੇ ਪਛਾਣੇ ਗਏ ਅਪਰਾਧਾਂ ਬਾਰੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਰੇ ਮਾਮਲਿਆਂ ਦੀ ਗੰਭੀਰਤਾ ਨਾਲ ਸਮੀਖਿਆ ਕੀਤੀ | ਇਸ ਮੌਕੇ ਜ਼ਿਲ੍ਹਾ ਅਟਾਰਨੀ ਧਰਮਚੰਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਕਮੇਟੀ ਵਲੋਂ ਪਛਾਣੇ ਗਏ ਅਪਰਾਧਾਂ 'ਤੇ ਚਰਚਾ ਕੀਤੀ, ਜਿਸ ਵਿਚ ਪੋਕਸੋ ਐਕਟ, ਕਤਲ, ਬਲਾਤਕਾਰ, ਛੇੜਛਾੜ ਦੇ ਗੰਭੀਰ ਮਾਮਲੇ ਅਤੇ ਔਰਤਾਂ ਵਿਰੁੱਧ ਅਪਰਾਧ ਸ਼ਾਮਿਲ ਹਨ | ਉਨ੍ਹਾਂ ਕਿਹਾ ਕਿ ਪੋਕਸੋ ਐਕਟ ਦੇ ਮਾਮਲਿਆਂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਦਿਵਾਈ ਜਾ ਸਕੇ | ਇਸ ਮੀਟਿੰਗ ਵਿਚ ਪੁਲਿਸ ਸੁਪਰਡੈਂਟ ਕਮਲਦੀਪ ਗੋਇਲ, ਡਿਪਟੀ ਸੁਪਰਡੈਂਟ ਜੇਲ੍ਹ ਭੂਪੇਂਦਰ ਸਿੰਘ, ਜ਼ਿਲ੍ਹਾ ਅਟਾਰਨੀ ਧਰਮਚੰਦ, ਡਿਪਟੀ ਸਿਵਲ ਸਰਜਨ ਡਾ. ਸੁਸ਼ੀਲਾ ਸੈਣੀ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ, ਸੰਬੰਧਿਤ ਉਪ-ਜ਼ਿਲ੍ਹਾ ਅਟਾਰਨੀ, ਸਹਾਇਕ ਜ਼ਿਲ੍ਹਾ ਅਟਾਰਨੀ ਮੌਜੂਦ ਸਨ |
ਪਿਛਲੀ ਖ਼ਬਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਹੋ ਰਹੇ ਹਨ ਨਾਜਾਇਜ਼ ਕਬਜ਼ੇ ਅਗਲੀ ਖ਼ਬਰ ਬੀ.ਡੀ.ਪੀ.ਓ. ਚੀਕਾ 5 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।