15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਵਲੋਂ ਮੁਫ਼ਤ ਪੰਜਾਬੀ ਸਿਖਲਾਈ ਕੈਂਪਾਂ ਦੀ ਆਰੰਭਤਾ ਭਲਕੇ

ਅਜੀਤ ਡੈਸਕ 10-05-2026
ਨਵੀਂ ਦਿੱਲੀ, 9 ਮਈ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਸਮੇਤ ਬਾਹਰਲੇ ਸੂਬਿਆਂ ਵਿੱਚ ਪੰਜਾਬੀ ਭਾਸ਼ਾ ਦੀ ਸਿਖਲਾਈ ਲਈ ਨਿੱਜੀ ਪੱਧਰ 'ਤੇ ਉਪਰਾਲੇ ਕਰਨ ਵਾਲੀ ਸੰਸਥਾ ਪੰਜਾਬੀ ਪ੍ਰਮੋਸ਼ਨ ਫੋਰਮ ਦਿੱਲੀ ਵੱਲੋਂ ਹਰ ਦੀ ਤਰ੍ਹਾਂ ਲਗਾਤਾਰ 38 ਵੇਂ ਸਾਲ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਕੈਂਪ ਸਥਾਪਿਤ ਕਰਕੇ ਪੰਜਾਬੀ ਭਾਸ਼ਾ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ¢ ਇਨ੍ਹਾਂ ਕੈਂਪਾਂ ਦੀ ਸ਼ੁਰੂਆਤ ਤੋਂ ਪਹਿਲਾਂ ਮਿਤੀ 11 ਮਈ ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ (ਬੁਆਇਜ) ਸੀਨੀਅਰ ਸੈਕੰਡਰੀ ਸਕੂਲ ਦੇਵ ਨਗਰ ਵਿਖੇ ਵਿਸ਼ੇਸ਼ ਗੁਰਬਾਣੀ ਕੀਰਤਨ ਅਤੇ ਕੈਂਪਾਂ ਦੀ ਸਫਲਤਾ ਲਈ ਅਰਦਾਸ ਕਰਕੇ ਕੀਤੀ ਜਾਵੇਗੀ ¢ ਸੰਸਥਾ ਦੇ ਮੁੱਖ ਸੇਵਾਦਾਰ ਸਵ. ਬੀ.ਵਰਿੰਦਰਜੀਤ ਸਿੰਘ ਦੇ ਪਾਏ ਪੂਰਨਿਆਂ 'ਤੇ ਚਲਦੇ ਹੋਏ ਫੋਰਮ ਸਿਖਲਾਈ ਕੈਂਪਾਂ ਦੇ ਕੰਮ ਕਾਜ ਕਰੇਗੀ ¢ ਦੱਸਣਯੋਗ ਹੈ ਕਿ ਇਹ ਸੰਸਥਾ ਸਨ 1989 ਤੋਂ ਲਗਾਤਾਰ ਦਿੱਲੀ ਵਿਚ ਅਤੇ ਸਨ 2000 ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਲਗਾਤਾਰ 26 ਸਾਲਾਂ ਤੋਂ ਇਹ ਮੁਫ਼ਤ ਸਿਖਲਾਈ ਕੈਂਪਾਂ ਮੁਹਿੰਮ ਜਾਰੀ ਰੱਖੀ ਹੋਈ ਹੈ ¢ ਇਨ੍ਹਾਂ ਕੈਂਪਾਂ ਵਿਚ ਬਿਨਾ ਕਿਸੇ ਜਾਤ ਪਾਤ, ਬਿਨਾ ਕਿਸੇ ਵਿਤਕਰੇ ਤੋਂ ਹਰ ਵਰਗ ਦੇ ਸਿੱਖਿਆਰਥੀ ਮਾਂ ਬੋਲੀ ਪੰਜਾਬੀ ਭਾਸ਼ਾ ਨੂੰ ਸਿੱਖ ਸਕਦੇ ਹਨ ¢
ਪਿਛਲੀ ਖ਼ਬਰ ਦਿੱਲੀ ਯੂਨੀਵਰਸਿਟੀ ਦੇ ਕਾਲਜਾਂ ਵਿਚ ਸਿੱਖ ਇਤਿਹਾਸ ਪੜ੍ਹਾਉਣ ਦਾ ਫ਼ੈਸਲਾ ਸ਼ਲਾਘਾਯੋਗ- ਮਲਸੀਆਂ ਅਗਲੀ ਖ਼ਬਰ ਵਾਰਡ-41 ਨਾਲ ਸੰਬੰਧਿਤ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।