13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜੀਵਨ ਧਾਰਾ ਮੁਕਤੀ ਕੇਂਦਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ

ਅਜੀਤ ਡੈਸਕ 17-05-2026
ਨਵੀਂ ਦਿੱਲੀ, 16 ਮਈ (ਡਾ. ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਵਲੋਂ ਜੀਵਨ ਧਾਰਾ ਮੁਕਤੀ ਕੇਂਦਰ ਵਜ਼ੀਰਾਬਾਦ ਦਿੱਲੀ ਵਿਖੇ ਇਕ ਜਾਗਰੂਕਤਾ ਮੁਹਿੰਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਪੁਲਿਸ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਵਰਤੋਂ ਨਾਲ ਕੀ ਨੁਕਸਾਨ ਹੁੰਦਾ ਹੈ | ਇਸ ਮੌਕੇ ਪੁਲਿਸ ਵਲੋਂ ਇੰਨਡੋਰ ਖੇਡਾਂ ਕਰਵਾਈਆਂ ਗਈਆਂ ਅਤੇ ਨਾਲ ਹੀ ਹੋਰ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਇਸ ਤੋਂ ਇਲਾਵਾ ਇਸ ਮੁਹਿੰਮ ਦੇ ਨਸ਼ਿਆਂ ਤੋਂ ਬਚਣ ਪ੍ਰਤੀ ਪੈਂਫਲੈਟ ਵੀ ਵੰਡੇ ਗਏ | ਇਸ ਮੌਕੇ ਉਹ ਨੌਜਵਾਨ ਵੀ ਪੁਲਿਸ ਦੀ ਇਸ ਮੁਹਿੰਮ ਦਾ ਹਿੱਸਾ ਬਣੇ ਜੋ ਪਹਿਲਾਂ ਨਸ਼ਿਆਂ ਦੀ ਵਰਤੋਂ ਕਰਦੇ ਸਨ ਅਤੇ ਉਨ੍ਹਾਂ 'ਤੇ ਇਸ ਦਾ ਕਾਫੀ ਪ੍ਰਭਾਵ ਪਿਆ ਸੀ | ਦਿੱਲੀ ਪੁਲਿਸ ਵਲੋਂ ਕੀਤੀ ਕੋਸ਼ਿਸ਼ ਦੇ ਨਾਲ ਇਹ 40 ਨੌਜਵਾਨ ਠੀਕ ਹੋ ਗਏ ਹਨ | ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਨਸ਼ਾ ਵਿਰੋਧੀ ਇਹ ਮੁਹਿੰਮ ਲਗਾਤਾਰ ਚਲਦੀ ਰਹੇਗੀ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਵੀ ਕੀਤਾ ਜਾਵੇਗਾ |
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ 72 ਕਰੋੜ ਦਾ ਨਸ਼ਾ ਕੀਤਾ ਨਸ਼ਟ ਅਗਲੀ ਖ਼ਬਰ ਡਾ. ਜਵੰਧਾ ਵਲੋਂ ਪਿੰਡ ਹਰੇੜੀ ਦੇ ਵਿਕਾਸ ਸੰਬੰਧੀ ਪਿੰਡ ਵਾਸੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।