13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਦਿੱਲੀ ਪੁਲਿਸ ਨੇ 72 ਕਰੋੜ ਦਾ ਨਸ਼ਾ ਕੀਤਾ ਨਸ਼ਟ

ਅਜੀਤ ਡੈਸਕ 17-05-2026
ਨਵੀਂ ਦਿੱਲੀ, 16 ਮਈ (ਡਾ. ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਪਿਛਲੇ ਦਿਨਾਂ ਤੋਂ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਸਕੂਲਾਂ, ਕਾਲਜਾਂ ਤੇ ਪਬਲਿਕ ਥਾਵਾਂ 'ਤੇ ਚਲਾ ਕੇ ਲੋਕਾਂ ਤੇ ਖ਼ਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਅਪੀਲ ਕਰ ਰਹੀ ਹੈ ਅਤੇ ਨਾਲ ਹੀ ਇਸ ਦੇ ਹੋ ਰਹੇ ਪ੍ਰਭਾਵ ਦੀ ਜਾਣਕਾਰੀ ਵੀ ਦੇ ਰਹੀ ਹੈ | ਇਸਦੇ ਨਾਲ ਹੀ ਦਿੱਲੀ ਨੂੰ ਨਸ਼ਾ ਮੁਕਤ ਬਣਾਉਣ ਲਈ ਆਰਪਾਰ ਦੀ ਲੜਾਈ ਲੜਦੇ ਹੋਏ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਕਰ ਰਹੀ ਹੈ | ਇਸੇ ਕੜੀ ਦੇ ਤਹਿਤ ਨਸ਼ਾ ਵਿਰੋਧੀ ਟਾਸਕ ਫੋਰਸ ਨੇ ਨਾਰਥ ਦਿੱਲੀ ਦੇ ਜੀ.ਟੀ. ਕਰਨਾਲ ਦੇ ਉਦਯੋਗਿਕ ਖੇਤਰ ਵਿਚ ਇਕ ਵਿਸ਼ੇਸ਼ ਪ੍ਰੋਗਰਾਮ ਵਿਚ 1700 ਕਿੱਲੋ ਨਸ਼ੀਲੇ ਪਦਾਰਥ (ਜਿਸ ਦੀ ਕੀਮਤ 72 ਕਰੋੜ ਰੁਪਏ ਦੱਸੀ ਜਾ ਰਹੀ ਹੈ) ਜਿਸ ਵਿਚ ਗਾਂਜਾ, ਹੈਰੋਇਨ, ਕੋਕੀਨ, ਚਰਸ ਅਤੇ ਕਾਫੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਜੋ ਪੁਲਿਸ ਨੇ ਜ਼ਬਤ ਕੀਤੀਆਂ ਹੋਈਆਂ ਸਨ, ਨੂੰ ਨਸ਼ਟ ਕਰ ਦਿੱਤਾ ਹੈ ਤਾਂ ਕਿ 2027 ਵਿਚ ਦਿੱਲੀ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਇਸ ਮੌਕੇ ਦਿੱਲੀ ਪੁਲਿਸ ਦੇ ਕਮਿਸ਼ਨਰ ਸਤੀਸ਼ ਗੋਲਚਾ, ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਤੇ ਹੋਰ ਪੁਲਿਸ ਅਧਿਕਾਰੀ ਸ਼ਾਮਿਲ ਸਨ | ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਦਿੱਲੀ ਵਿਚ ਨਸ਼ਾ ਵਿਰੋਧੀ ਟਾਸਕ ਫੋਰਸ ਦਾ ਪੁਲਿਸ ਸਟੇਸ਼ਨ ਬਣਾਇਆ ਜਾਵੇਗਾ | ਦਿੱਲੀ ਪੁਲਿਸ ਦੇ ਕਮਿਸ਼ਨਰ ਸਤੀਸ਼ ਗੋਲਚਾ ਨੇ ਬੋਲਦਿਆਂ ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਪ੍ਰਤੀ ਜਾਗਰੂਕ ਹੋਣ | ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਜਾਣਕਾਰੀ ਪ੍ਰਤੀ ਦਿੱਲੀ ਪੁਲਿਸ ਨੂੰ ਸਹਿਯੋਗ ਦੇਣ ਤਾਂ ਕਿ ਦਿੱਲੀ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ |
ਵਰਣਨਯੋਗ ਹੈ ਕਿ ਪਿਛਲੇ ਦਿਨੀਂ ਨਸ਼ਾ ਤਸਕਰਾਂ ਨੂੰ ਪੁਲਿਸ ਲਗਾਤਾਰ ਆੜੇ ਹੱਥੀਂ ਲੈ ਰਹੀ ਹੈ ਅਤੇ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ ਹਰ ਪੱਖ ਤੋਂ ਨਸ਼ਿਆਂ ਬਾਰੇ ਜਾਣਕਾਰੀ ਲੈ ਕੇ ਕਾਰਵਾਈ ਕਰ ਰਹੀ ਹੈ |
ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਹਨੀ ਟ੍ਰੈਪ ਅਤੇ ਫਿਰੌਤੀ ਗਰੋਹ ਦਾ ਕੀਤਾ ਪਰਦਾਫਾਸ਼ ਅਗਲੀ ਖ਼ਬਰ ਜੀਵਨ ਧਾਰਾ ਮੁਕਤੀ ਕੇਂਦਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।