14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਵਾਰਡ ਨੰ.5 ਤੋਂ ਡਾ. ਰਸ਼ਪਾਲ ਸਿੰਘ ਅਤੇ ਵਾਰਡ ਨੰ. 16 ਤੋਂ ਗੁਰਭਗਤ ਸਿੰਘ ਗਿੱਲ ਹੋਣਗੇ ਕਾਂਗਰਸ ਪਾਰਟੀ ਦੇ ਉਮੀਦਵਾਰ <br/>

ਅਜੀਤ ਡੈਸਕ 17-05-2026
ਜ਼ੀਰਾ, 16 ਮਈ (ਰਜਨੀਸ਼ ਕਥੂਰੀਆ)-ਕਾਂਗਰਸ ਪਾਰਟੀ ਵਲੋਂ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਕਮੇਟੀ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਵਾਰਡ ਨੰਬਰ 5 ਤੋਂ ਡਾ. ਰਸ਼ਪਾਲ ਸਿੰਘ ਅਤੇ ਵਾਰਡ ਨੰ. 16 ਵਿਚੋਂ ਗੁਰਭਗਤ ਸਿੰਘ ਗਿੱਲ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਦੇ ਉਮੀਦਵਾਰ ਹੋਣਗੇ | ਇਹ ਦੋਵੇਂ ਉਮੀਦਵਾਰਾਂ ਕੁਲਬੀਰ ਸਿੰਘ ਜ਼ੀਰਾ ਦੇ ਕੱਟੜ ਸਮਰਥਕ ਹਨ ਅਤੇ ਡਾ. ਰਸ਼ਪਾਲ ਸਿੰਘ ਨਗਰ ਕੌਂਸਲ ਜ਼ੀਰਾ ਦੇ ਪ੍ਰਧਾਨ ਰਹਿ ਚੁੱਕੇ ਹਨ ਜਦੋਂਕਿ ਗੁਰਭਗਤ ਸਿੰਘ ਗਿੱਲ ਕੌਂਸਲਰ ਸਨ | ਦੋਵੇਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਵਿਚ ਸ਼ਹਿਰ ਅੰਦਰ ਕਰਵਾਏ ਗਏ ਵਿਕਾਸ ਦੇ ਕੰਮਾਂ ਅਤੇ ਭਵਿੱਖ ਵਿੱਚ ਆਪਣੇ ਆਪਣੇ ਵਾਰਡਾਂ ਵਿਚ ਅਧੂਰੇ ਪਏ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜ੍ਹਨ ਦੇ ਨਾਮ ਤੇ ਵੋਟਾਂ ਦੀ ਮੰਗ ਕਰਨਗੇ | ਇਸ ਦੌਰਾਨ ਗੱਲਬਾਤ ਕਰਦਿਆਂ ਡਾ. ਰਸ਼ਪਾਲ ਸਿੰਘ ਗਿੱਲ ਅਤੇ ਗੁਰਭਗਤ ਸਿੰਘ ਗਿੱਲ ਨੇ ਦਾਅਵਾ ਕੀਤਾ ਕਿ ਜੇਕਰ ਪ੍ਰਸ਼ਾਸਨ ਵਲੋਂ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਈਆਂ ਜਾਂਦੀਆਂ ਹਨ ਤਾਂ ਉਹਨਾਂ ਦੀ ਜਿੱਤ ਯਕੀਨੀ ਹੈ |

ਪਿਛਲੀ ਖ਼ਬਰ ਪੀ.ਐਮ. ਸ੍ਰੀ ਸਕੂਲ ਅਤੇ ਸਕੂਲ ਆਫ਼ ਐਮੀਨੈਂਸ ਦੇ ਬਾਹਰ ਸੌ ਸਾਲ ਪੁਰਾਣੇ ਬੋਹੜ ਨੂੰ ਲੱਗੀ ਅੱਗ <br/> ਅਗਲੀ ਖ਼ਬਰ ਕਿਸਾਨਾਂ ਨੇ ਵੱਖ-ਵੱਖ ਥਾਵਾਂ 'ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।