14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਰਾਸ਼ਟਰੀ ਡੇਂਗੂ ਦਿਵਸ ਮੌਕੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਡਾ. ਬੁੱਧ ਰਾਮ ਡੇਂਗੂ ਬਿਮਾਰੀ ਤੋਂ ਬਚਣ ਦੇ ਉਪਾਅ ਦੱਸਦੇ ਹੋਏ | ਤਸਵੀਰ : ਹਰਬੰਸ ਸਿੰਘ ਮੰਡੇਰ <br/> 17-05-2026
ਫ਼ਤਿਹਾਬਾਦ, 16 ਮਈ (ਹਰਬੰਸ ਸਿੰਘ ਮੰਡੇਰ)- ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ 'ਤੇ ਸਿਹਤ ਵਿਭਾਗ ਦੀ ਟੀਮ ਵਲੋਂ ਐਪੈਕਸ ਕਾਨਵੈਂਟ ਸਕੂਲ, ਮਨੋਹਰ ਮੈਮੋਰੀਅਲ ਕਾਲਜ ਅਤੇ ਹੋਰ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਾਲ ਹੀ ਪੋਸਟਰ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਡੇਂਗੂ ਦੀ ਰੋਕਥਾਮ ਦਾ ਸੁਨੇਹਾ ਫੈਲਾਉਣ ਲਈ ਜਾਗਰੂਕਤਾ ਰੈਲੀਆਂ ਵੀ ਕੱਢੀਆਂ | ਸਿਵਲ ਸਰਜਨ ਡਾ. ਬੁੱਧ ਰਾਮ ਨੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਲੱਛਣਾਂ ਅਤੇ ਬਚਾਅ ਬਾਰੇ ਦੱਸਦਿਆਂ ਕਿਹਾ ਕਿ ਕੂਲਰਾਂ, ਟੈਂਕੀਆਂ, ਫੁੱਲਾਂ ਦੇ ਗਮਲਿਆਂ, ਟਾਇਰਾਂ ਅਤੇ ਹੋਰ ਪਾਣੀ ਇਕੱਠਾ ਨਾ ਕਰਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਸਾਵਧਾਨੀਆਂ ਵਰਤੀਆਂ ਜਾਣ | ਉਨ੍ਹਾਂ ਦੱਸਿਆ ਕਿ ਉਨ੍ਹਾਂ ਉਕਤ ਬਿਮਾਰੀਆਂ ਦਾ ਸਰਕਾਰੀ ਸਿਹਤ ਸੰਸਥਾਵਾਂ 'ਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ | ਡਿਪਟੀ ਸਿਵਲ ਸਰਜਨ ਡਾ. ਨੀਰਜ ਨੇ ਦੱਸਿਆ ਕਿ ਵਿਭਾਗੀ ਅੰਕੜਿਆਂ ਅਨੁਸਾਰ ਸਾਲ 2015 'ਚ 189 ਡੇਂਗੂ ਦੇ ਮਾਮਲੇ, 2016 ਵਿਚ 38, 2017 'ਚ 419, 2018 ਵਿਚ 56, 2019 'ਚ 29, 2020 ਵਿਚ 35, 2021 'ਚ 993, 2022 'ਚ 162, 2023 ਵਿਚ 90, 2024 'ਚ 129 ਅਤੇ 2025 'ਚ 13 ਡੇਂਗੂ ਦੇ ਮਾਮਲੇ ਦਰਜ ਕੀਤੇ ਗਏ ਸਨ ਜਦੋਂਕਿ 2026 'ਚ ਫਰਵਰੀ ਮਹੀਨੇ ਵਿੱਚ ਹੁਣ ਤੱਕ ਸਿਰਫ਼ ਇਕ ਕੇਸ ਸਾਹਮਣੇ ਆਇਆ ਹੈ |
ਪਿਛਲੀ ਖ਼ਬਰ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਚੀਕਾ ਦੇ ਸ਼ਾਨਦਾਰ ਨਤੀਜੇ ਅਗਲੀ ਖ਼ਬਰ ਕਰਨਲ ਪਬਲਿਕ ਸਕੂਲ ਚੁੜ੍ਹਲ ਕਲਾਂ ਵਲੋਂ ਭਾਸ਼ਨ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।