20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਚੰਡੀਗੜ੍ਹ ਰੋਡ, ਰਾਜਨਗਰ ਪੁਲ ਹੇਠਾਂ ਬਣੀਆਂ ਝੁੱਗੀਆਂ ਨੂੰ ਦੂਜੀ ਵਾਰ ਅੱਗ ਲੱਗੀ

ਅਜੀਤ ਡੈਸਕ 23-05-2026
ਟੋਹਾਣਾ, 22 ਮਈ (ਮਨਜੀਤ ਸਿੰਘ) - ਟੋਹਾਣਾ ਦੇ ਚੰਡੀਗੜ੍ਹ ਰੋਡ ਪੁਲ ਹੇਠਾਂ ਰਾਜਨਗਰ ਬਣੀਆਂ ਝੁੱਗੀਆਂ ਵਿੱਚ ਅੱਜ ਦੁਬਾਰਾ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਅੱਗ ਬਿਜਲੀ ਦੇ ਟਰਾਂਸਫ਼ਾਰਮਰ ਕਾਰਨ ਲੱਗੀ ਦੱਸੀ ਜਾ ਰਹੀ ਹੈ, ਜਿਸ ਨੇ ਕੁੱਝ ਹੀ ਸਮੇਂ ਵਿੱਚ ਝੁੱਗੀਆਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਗ ਇੰਨੀ ਤੇਜ਼ ਸੀ ਕਿ ਝੁੱਗੀਆਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਭੱਜਣਾ ਪਿਆ | ਅੱਗ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ | ਗਰਮੀ ਦੇ ਮੌਸਮ ਅਤੇ ਸੁੱਕੇ ਘਾਹ-ਫੂਸ ਕਾਰਨ ਅੱਗ ਨੇ ਤੇਜ਼ੀ ਨਾਲ ਫੈਲ ਕੇ ਵੱਡਾ ਰੂਪ ਧਾਰ ਲਿਆ | ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਉਣ ਲਈ ਜੰਗੀ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੀ ਗਈ | ਦੱਸਿਆ ਜਾ ਰਿਹਾ ਹੈ ਕਿ ਫਾਇਰ ਬਿ੍ਗੇਡ ਦੇ ਕਈ ਕਰਮਚਾਰੀ ਕਿਸੇ ਹੋਰ ਥਾਂ ਅੱਗ ਬੁਝਾਉਣ ਗਏ ਹੋਏ ਸਨ, ਜਿਸ ਕਾਰਨ ਮੌਕੇ 'ਤੇ ਕਰਮਚਾਰੀਆਂ ਦੀ ਘਾਟ ਮਹਿਸੂਸ ਕੀਤੀ ਗਈ | ਇਸ ਦੌਰਾਨ ਸਥਾਨਕ ਲੋਕਾਂ ਨੇ ਵੀ ਫਾਇਰ ਕਰਮਚਾਰੀਆਂ ਦਾ ਸਹਿਯੋਗ ਕੀਤਾ | ਖ਼ੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ, ਪਰ ਗਰੀਬ ਪਰਿਵਾਰਾਂ ਦਾ ਘਰੇਲੂ ਸਮਾਨ ਅੱਗ ਦੀ ਭੇਟ ਚੜ੍ਹ ਗਿਆ | ਪ੍ਰਸ਼ਾਸਨ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ |
ਪਿਛਲੀ ਖ਼ਬਰ ਗ੍ਰਾਮੀਣ ਸਫ਼ਾਈ ਕਰਮਚਾਰੀਆਂ ਵਲੋਂ ਜਾਖ਼ਲ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਦਾ ਪੁਤਲਾ... ਅਗਲੀ ਖ਼ਬਰ ਪੁਲਿਸ ਥਾਣਾ ਸਿਟੀ ਟੋਹਾਣਾ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਤਿੰਨ ਮੁਲਜ਼ਮਾਂ ਨੂੰ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।