20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਗ੍ਰਾਮੀਣ ਸਫ਼ਾਈ ਕਰਮਚਾਰੀਆਂ ਵਲੋਂ ਜਾਖ਼ਲ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 23-05-2026
ਟੋਹਾਣਾ, 22 ਮਈ (ਮਨਜੀਤ ਸਿੰਘ) - ਜਾਖ਼ਲ ਬੀ.ਡੀ.ਪੀ.ਓ. ਦਫ਼ਤਰ ਵਿਖੇ ਪਿਛਲੇ ਕਈ ਦਿਨਾਂ ਤੋਂ ਹੜਤਾਲ 'ਤੇ ਬੈਠੇ ਗ੍ਰਾਮੀਣ ਸਫ਼ਾਈ ਕਰਮਚਾਰੀ ਯੂਨੀਅਨ ਬਲਾਕ ਜਾਖ਼ਲ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਕਰਮਚਾਰੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਚਾਇਤ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਗ੍ਰਾਮੀਣ ਸਫ਼ਾਈ ਕਰਮਚਾਰੀ ਯੂਨੀਅਨ ਬਲਾਕ ਜਾਖ਼ਲ ਦੇ ਬੈਨਰ ਹੇਠ ਕੱਢਿਆ ਗਿਆ ਇਹ ਰੋਸ ਮਾਰਚ ਭੂਨਾ-ਕੁਲਾਂ ਰੋਡ ਤੋਂ ਹੁੰਦਾ ਹੋਇਆ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੱਕ ਪਹੁੰਚਿਆ | ਪ੍ਰਦਰਸ਼ਨਕਾਰੀਆਂ ਨੇ ਸਰਕਾਰ 'ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰਨ ਦੇ ਦੋਸ਼ ਲਗਾਏ | ਗ੍ਰਾਮੀਣ ਸਫ਼ਾਈ ਕਰਮਚਾਰੀਆਂ ਦਾ ਕਹਿਣਾ ਹੈ ਕਿ ਪਿੰਡਾਂ ਵਿੱਚ ਸਫ਼ਾਈ ਦੀ ਮੁੱਖ ਜ਼ਿੰਮੇਵਾਰੀ ਨਿਭਾਉਣ ਦੇ ਬਾਵਜੂਦ ਉਨ੍ਹਾਂ ਨੂੰ ਯੋਗ ਤਨਖ਼ਾਹ ਅਤੇ ਸੁਵਿਧਾਵਾਂ ਨਹੀਂ ਮਿਲ ਰਹੀਆਂ | ਕਰਮਚਾਰੀਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਤਨਖ਼ਾਹ ਸਮੇਂ ਸਿਰ ਜਾਰੀ ਕੀਤੀ ਜਾਵੇ | ਇਸ ਤੋਂ ਇਲਾਵਾ ਈ.ਪੀ.ਐੱਫ. ਅਤੇ ਈ. ਐੱਸ. ਆਈ. ਦੀ ਸਹੂਲਤ ਲਾਗੂ ਕਰਨ, ਸੁਰੱਖਿਆ ਕਿੱਟ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ, ਹਾਦਸੇ ਦੀ ਸਥਿਤੀ ਵਿੱਚ ਬੀਮਾ ਅਤੇ ਮੁਆਵਜ਼ਾ ਦੇਣ, ਠੇਕਾ ਪ੍ਰਥਾ ਖ਼ਤਮ ਕਰ ਕੇ ਸਿੱਧੀ ਭਰਤੀ ਕਰਨ ਅਤੇ ਨੌਕਰੀ ਦੀ ਸੁਰੱਖਿਆ ਲਈ ਸੇਵਾ ਨਿਯਮ ਬਣਾਉਣ ਦੀ ਵੀ ਮੰਗ ਕੀਤੀ ਗਈ | ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਬਜ਼ੁਰਗਾਂ ਨੂੰ ਲਿਫਟ ਦੇਣ ਤੋਂ ਬਾਅਦ ਲੁੱਟਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ ਅਗਲੀ ਖ਼ਬਰ ਚੰਡੀਗੜ੍ਹ ਰੋਡ, ਰਾਜਨਗਰ ਪੁਲ ਹੇਠਾਂ ਬਣੀਆਂ ਝੁੱਗੀਆਂ ਨੂੰ ਦੂਜੀ ਵਾਰ ਅੱਗ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।