19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਸੀ.ਡੀ.ਐਲ.ਯੂ. 'ਚ ਨਸ਼ਾ ਵਿਰੁੱਧ ਜਾਗਰੂਕ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 23-05-2026
ਸਿਰਸਾ, 22 ਮਈ (ਭੁਪਿੰਦਰ ਪੰਨੀਵਾਲੀਆ)- ਚੌਧਰੀ ਦੇਵੀ ਲਾਲ ਯੂਨੀਵਰਸਿਟੀ ਦੇ ਟੈਗੋਰ ਲੈਕਚਰ ਥੀਏਟਰ ਵਿਖੇ ਨਸ਼ਾ ਛੁਡਾਊ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਬੋਲਦਿਆਂ ਵਾਈਸ ਚਾਂਸਲਰ ਪ੍ਰੋ. ਵਿਜੇ ਕੁਮਾਰ ਨੇ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਵੀ ਪ੍ਰਭਾਵਿਤ ਕਰਦਾ ਹੈ | ਉਨ੍ਹਾਂ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਆਪਣੇ ਜੀਵਨ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਵਿਦਿਅਕ ਸੰਸਥਾਵਾਂ ਦੀ ਜ਼ਿੰਮੇਵਾਰੀ ਸਿਰਫ਼ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਵਿਦਿਆਰਥੀਆਂ ਵਿੱਚ ਨੈਤਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਪੈਦਾ ਕਰਨਾ ਵੀ ਹੈ | ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ | ਉਨ੍ਹਾਂ ਮੋਬਾਈਲ ਫੋਨ ਦੀ ਵਰਤੋਂ ਨੂੰ ਸੀਮਤ ਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਨੂੰ ਨਸ਼ੇ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮਾਂ ਬਹੁਤ ਜ਼ਰੂਰੀ ਹਨ | ਵਿਦਿਆਰਥੀ ਭਲਾਈ ਦੇ ਡੀਨ ਪ੍ਰੋ. ਸੁਰੇਂਦਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੇ ਦੀ ਲਤ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ | ਪੁਲੀਸ ਇੰਸਪੈਕਟਰ ਸੀਮਾ ਨੇ ਮੁੱਖ ਬੁਲਾਰੇ ਵਜੋਂ ਕੰਮ ਕਰਦਿਆਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ | ਪ੍ਰੋਗਰਾਮ ਵਿੱਚ ਮੌਜੂਦ ਸਾਰੇ ਲੋਕਾਂ ਨੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਪ੍ਰਣ ਲਿਆ | ਇਸ ਮੌਕੇ ਰਜਿਸਟਰਾਰ ਡਾ. ਸੁਨੀਲ ਕੁਮਾਰ, ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਸ਼ੀਲ ਕੁਮਾਰ, ਪ੍ਰੀਖਿਆਵਾਂ ਕੰਟਰੋਲਰ ਪ੍ਰੋ. ਰਾਜਕੁਮਾਰ, ਸਬ-ਇੰਸਪੈਕਟਰ ਸੁਭਾਸ਼ ਸਿਹਾਗ ਅਤੇ ਵੇਦ ਪਾਲ ਨੇ ਯੂਨੀਵਰਸਿਟੀ ਫੈਕਲਟੀ, ਨਾਨ ਟੀਚਿੰਗ ਸਟਾਫ ਦੇ ਨਾਲ ਨਾਲ ਖੋਜਕਰਥੀ ਤੇ ਵਿਦਿਆਰਥੀ ਵੱਡੀ ਗਿਣਤੀ 'ਚ ਮੌਜੂਦ ਸਨ |
ਪਿਛਲੀ ਖ਼ਬਰ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਨੇ ਸੂਰਜੀ ਊਰਜਾ ਸਮਰੱਥਾ ਨੂੰ 70 ਕਿਲੋਵਾਟ ਤੋਂ ਵਧਾ ਕੇ 110 ਕਿਲੋਵਾਟ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।