02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਇਸ਼ਿਕਾ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੈਸਲਿੰਗ ਟੂਰਨਾਮੈਂਟ 'ਚ ਚਾਂਦੀ ਦਾ ਤਗ਼ਮਾ ਜਿੱਤਿਆ <br/>

ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੈਸਲਿੰਗ ਟੂਰਨਾਮੈਂਟ 'ਚ ਚਾਂਦੀ ਦਾ ਤਗ਼ਮਾ ਜਿੱਤਣ ਵਾਲੀ ਪਹਿਲਵਾਨ ਇਸ਼ਿਕਾ ਕਾਲਜ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਅਤੇ ਹੋਰਨਾਂ ਫੈਕਲਟੀ ਮੈਂਬਰਾਂ ਨਾਲ | ਤਸਵੀਰ : ਨਿਮਰ <br/> 24-05-2026
ਯਮੁਨਾਨਗਰ, 23 ਮਈ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੀ ਪਹਿਲਵਾਨ ਇਸ਼ਿਕਾ ਨੇ ਵਕਾਰੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੈਸਲਿੰਗ ਟੂਰਨਾਮੈਂਟ 'ਚ ਚਾਂਦੀ ਦਾ ਤਗ਼ਮਾ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਇਸ਼ਿਕਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਉਸ ਦੀ ਦਿ੍ੜਤਾ, ਲਚਕੀਲੇਪਣ ਅਤੇ ਸਖ਼ਤ ਮਿਹਨਤ ਦਾ ਸਿੱਟਾ ਹੈ | ਉਨ੍ਹਾਂ ਕਿਹਾ ਕਿ ਇਹ ਉਪਲੱਬਧੀ ਨੌਜਵਾਨ ਖਿਡਾਰੀਆਂ ਖਾਸ ਕਰਕੇ ਕੁੜੀਆਂ ਲਈ ਆਤਮ-ਵਿਸ਼ਵਾਸ ਅਤੇ ਸਮਰਪਣ ਨਾਲ ਖੇਡਾਂ 'ਚ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ | ਇਸੇ ਦੌਰਾਨ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਇਸ਼ਿਕਾ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਖੇਡਾਂ ਰਾਹੀਂ ਮਹਿਲਾ ਸਸ਼ਕਤੀਕਰਨ ਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਲਜ ਦੇ ਮਹਿਲਾ ਐਥਲੀਟਾਂ ਨੂੰ ਗੁਣਵੱਤਾ ਵਾਲੀਆਂ ਸਿਖਲਾਈ ਸਹੂਲਤਾਂ ਅਤੇ ਉੱਚ ਪੱਧਰ 'ਤੇ ਮੁਕਾਬਲਾ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੀ ਉਨ੍ਹਾਂ ਦਾ ਮੁੱਖ ਟੀਚਾ ਹੈ | ਇਸ ਮੌਕੇ ਡਾ. ਸੰਜੇ ਵਿਜ ਐੱਚ. ਓ. ਡੀ. ਫਿਜ਼ੀਕਲ ਐਜੂਕੇਸ਼ਨ ਨੇ ਕਿਹਾ ਕਿ ਖੇਡਾਂ ਲੜਕੀਆਂ ਨੂੰ ਅਨੁਸ਼ਾਸਨ, ਹਿੰਮਤ ਅਤੇ ਆਤਮ-ਵਿਸ਼ਵਾਸ ਪੈਦਾ ਕਰਕੇ ਸਸ਼ਕਤ ਬਣਾਉਣ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ, ਜਿਸ ਨਾਲ ਉਹ ਰੁਕਾਵਟਾਂ ਨੂੰ ਤੋੜ ਸਕਦੀਆਂ ਹਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਰੋਲ ਮਾਡਲ ਬਣ ਸਕਦੀਆਂ ਹਨ | ਇਸ ਮੌਕੇ ਫੈਕਲਟੀ ਮੈਂਬਰ ਸ਼ਿਵ ਕੁਮਾਰ, ਸਵਾਤੀ ਗਰਗ ਅਤੇ ਧੀਰਜ ਨੇ ਵੀ ਇਸ਼ਿਕਾ ਦੀ ਪਿੱਠ ਥਾਪੜੀ |

ਪਿਛਲੀ ਖ਼ਬਰ ਜਾਖ਼ਲ ਬੀ.ਡੀ.ਪੀ.ਓ. ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਦਾ ਧਰਨਾ 9ਵੇਂ ਦਿਨ ਵੀ ਜਾਰੀ-ਕਿਸਾਨ ਆਗੂ ਜੱਗੀ ਮਹਿਲ ਨੇ ਦਿੱਤਾ... ਅਗਲੀ ਖ਼ਬਰ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਹਰਿਆਣਾ ਮਹਿਲਾ ਵਿਕਾਸ ਨਿਗਮ ਰਾਹੀਂ ਇਕ ਕਰਜ਼ਾ ਯੋਜਨਾ ਦੀ ਸ਼ੁਰੂਆਤ : ਡੀ. ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।