02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਜਾਖ਼ਲ ਬੀ.ਡੀ.ਪੀ.ਓ. ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਦਾ ਧਰਨਾ 9ਵੇਂ ਦਿਨ ਵੀ ਜਾਰੀ-ਕਿਸਾਨ ਆਗੂ ਜੱਗੀ ਮਹਿਲ ਨੇ ਦਿੱਤਾ ਸਮਰਥਨ <br/>

ਅਜੀਤ ਡੈਸਕ 24-05-2026
ਟੋਹਾਣਾ, 23 ਮਈ (ਮਨਜੀਤ ਸਿੰਘ) - ਜਾਖ਼ਲ ਦੇ ਬੀ.ਡੀ.ਪੀ.ਓ. ਦਫ਼ਤਰ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਲਗਾਤਾਰ 9ਵੇਂ ਦਿਨ ਵੀ ਜਾਰੀ ਰਿਹਾ | ਇਸ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਆਗੂ ਜੱਗੀ ਮਹਿਲ ਅਤੇ ਜਗਤਾਰ ਗੋਰਾ ਵੀ ਮੌਕੇ 'ਤੇ ਪਹੁੰਚੇ | ਇਸ ਮੌਕੇ ਕਿਸਾਨ ਆਗੂ ਜੱਗੀ ਮਹਿਲ ਨੇ ਕਿਹਾ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਜਲਦ ਤੋਂ ਜਲਦ ਮੰਨਣੀਆਂ ਚਾਹੀਦੀਆਂ ਹਨ ਤਾਂ ਜੋ ਧਰਨਾ ਖ਼ਤਮ ਹੋ ਸਕੇ ਅਤੇ ਪਿੰਡਾਂ ਵਿੱਚ ਸਫ਼ਾਈ ਪ੍ਰਬੰਧ ਦੁਬਾਰਾ ਸੁਚਾਰੂ ਢੰਗ ਨਾਲ ਚੱਲ ਸਕੇ | ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੀਆਂ 12 ਮੁੱਖ ਮੰਗਾਂ ਹਨ, ਜਿਨ੍ਹਾਂ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲਾੋ ਐਲਾਨੀ 26 ਹਜ਼ਾਰ ਰੁਪਏ ਤਨਖ਼ਾਹ ਲਾਗੂ ਕਰਨਾ, ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਆਬਾਦੀ ਦੇ ਆਧਾਰ 'ਤੇ ਨਵੇਂ ਕਰਮਚਾਰੀਆਂ ਦੀ ਭਰਤੀ ਕਰਨਾ ਸ਼ਾਮਲ ਹੈ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਸਾਰੀਆਂ ਮੰਗਾਂ ਨੂੰ ਜਲਦੀ ਮੰਨ ਕੇ ਪੂਰਾ ਕੀਤਾ ਜਾਵੇ | ਇਸ ਮੌਕੇ ਸਫ਼ਾਈ ਕਰਮਚਾਰੀ ਅਮਰੀਕ ਸਿੰਘ, ਸ਼ੇਰ ਸਿੰਘ, ਕਿਸਾਨ ਆਗੂ ਜੱਗੀ ਮਹਿਲ, ਜਗਤਾਰ ਗੋਰਾ ਸਮੇਤ ਹੋਰ ਬਹੁਤ ਸਾਰੇ ਸਾਥੀ ਵੀ ਮੌਜੂਦ ਰਹੇ |

ਪਿਛਲੀ ਖ਼ਬਰ ਰਾਜਪਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ ਦਾ ਸਰਨਾ ਨੇ ਕੀਤਾ ਸਵਾਗਤ <br/> ਅਗਲੀ ਖ਼ਬਰ ਇਸ਼ਿਕਾ ਨੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਰੈਸਲਿੰਗ ਟੂਰਨਾਮੈਂਟ 'ਚ ਚਾਂਦੀ ਦਾ ਤਗ਼ਮਾ ਜਿੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।