13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ ਨਾਲ 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 30-05-2026
ਯਮੁਨਾਨਗਰ, 29 ਮਈ (ਗੁਰਦਿਆਲ ਸਿੰਘ ਨਿਮਰ)-12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੱਦੇਨਜ਼ਰ ਯੋਗ-ਇਨ-ਡਰੱਗ ਫ੍ਰੀ ਥੀਮ 'ਤੇ ਆਧਾਰਿਤ ਯੋਗਾ ਪ੍ਰੋਗਰਾਮ ਜ਼ਿਲ੍ਹਾ, ਸਬ-ਡਵੀਜ਼ਨ ਤੋਂ ਪਿੰਡ ਪੰਚਾਇਤ ਪੱਧਰ ਤੱਕ ਕਰਵਾਏ ਜਾਣਗੇ ਤਾਂ ਜੋ ਯੋਗ ਨੂੰ ਹਰ ਵਿਅਕਤੀ ਤੱਕ ਪਹੁੰਚਯੋਗ ਬਣਾਇਆ ਜਾ ਸਕੇ | ਜ਼ਿਲ੍ਹਾ ਪ੍ਰਸ਼ਾਸਨ ਨੇ 21 ਜੂਨ ਨੂੰ ਹੋਣ ਵਾਲੇ ਇਸ ਪ੍ਰੋਗਰਾਮ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ | ਮੁੱਖ ਜ਼ਿਲ੍ਹਾ ਪੱਧਰੀ ਪ੍ਰੋਗਰਾਮ 21 ਜੂਨ ਨੂੰ ਅਨਾਜ ਮੰਡੀ, ਜਗਾਧਰੀ ਵਿਖੇ ਕਰਵਾਇਆ ਜਾਵੇਗਾ, ਜਦਕਿ ਰਾਦੌਰ, ਵਿਆਸਪੁਰ ਅਤੇ ਛਛਰੌਲੀ ਸਬ-ਡਵੀਜ਼ਨਾਂ ਵਿਚ ਸਬ-ਡਵੀਜ਼ਨ ਅਤੇ ਬਲਾਕ ਪੱਧਰ 'ਤੇ ਵੀ ਯੋਗਾ ਦਿਵਸ ਪ੍ਰੋਗਰਾਮ ਕਰਵਾਏ ਜਾਣਗੇ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ | ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਭਾਰਤੀ ਸੱਭਿਆਚਾਰ ਦੀ ਇਕ ਅਨਮੋਲ ਵਿਰਾਸਤ ਹੈ ਅਤੇ ਇਸਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਸਮੇਂ ਦੀ ਲੋੜ ਹੈ | ਉਕਤ ਵੀਡੀਓ ਕਾਨਫਰੰਸਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਪ੍ਰੀਤੀ ਨੇ ਜ਼ਿਲ੍ਹਾ ਅਤੇ ਬਲਾਕ ਪੱਧਰ 'ਤੇ ਹੋਣ ਵਾਲੇ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸੰਬੰਧਿਤ ਅਧਿਕਾਰੀਆਂ ਨਾਲ ਇਕ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਜਨਤਕ ਭਾਗੀਦਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਅਧਿਕਾਰੀਆਂ ਨੂੰ ਜਿਮਨੇਜ਼ੀਅਮਾਂ ਨੂੰ ਸੁਚਾਰੂ ਬਣਾਉਣ ਅਤੇ ਨਾਗਰਿਕਾਂ ਨੂੰ ਓਪਨ ਜਿਮ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ | ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਸਥਾਨਾਂ, ਸਕੂਲਾਂ ਅਤੇ ਕਾਲਜਾਂ ਵਿਚ ਯੋਗਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ, ਐਸ. ਡੀ. ਐਮ. ਜਗਾਧਰੀ ਵਿਸ਼ਵਨਾਥ, ਡੀ. ਈ. ਓ. ਪ੍ਰੇਮ ਲਤਾ, ਜ਼ਿਲ੍ਹਾ ਆਯੁਰਵੈਦਿਕ ਅਫ਼ਸਰ ਡਾ. ਰਜਨੀਸ਼, ਆਯੂਸ਼ ਵਿਭਾਗ ਤੋਂ ਡਾ. ਤ੍ਰੇਤਾ ਟਿੱਕੂ, ਡੀ. ਪੀ. ਆਰ. ਓ. ਡਾ. ਮਨੋਜ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਜਲ ਮਸਤੀ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਟੋਹਾਣਾ ਹਲਕੇ ਵਿਚ ਲਗਾਤਾਰ ਵਧ ਰਿਹਾ ਜੇ.ਜੇ.ਪੀ. ਪਰਿਵਾਰ, ਲੋਕਾਂ ਵੱਲੋਂ ਮਿਲ ਰਿਹਾ ਭਰਪੂਰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।