ਰਤੀਆ, 14 ਜੂਨ (ਬੇਅੰਤ ਕੌਰ ਮੰਡੇਰ)- ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਦਸਤਾਰ ਨਾਲ ਜੋੜਨ ਲਈ ਤਾਮਸਪੁਰਾ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ 7 ਰੋਜ਼ਾ ਗੁਰਮਤਿ ਤੇ ਦਸਤਾਰ ਸਿਖਲਾਈ ਕੈਂਪ ਦੀ ਸਮਾਪਤੀ ਕੀਤੀ ਗਈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਖੋਖਰ, ਗੁਰਮੇਲ ਸਿੰਘ ਸਹਿਨਾਲ ਅਤੇ ਮੈਨੇਜਰ ਰਜਿੰਦਰ ਸਿੰਘ ਵੀ ਸ਼ਾਮਲ ਹੋਏ | ਸਮਾਜ ਸੇਵਕ ਹੈਪੀ ਸਿੰਘ ਸੇਠੀ ਨੇ ਬੱਚਿਆਂ ਤੋਂ ਕੈਂਪ ਦੌਰਾਨ ਸਿੱਖੀਆਂ ਗਈਆਂ ਗਤੀਵਿਧੀਆਂ ਬਾਰੇ ਪੁੱਛ-ਗਿੱਛ ਕੀਤੀ | ਇਸ ਉਪਰੰਤ ਬੱਚਿਆਂ ਨੇ ਸਿੱਖ ਇਤਿਹਾਸ ਬਾਰੇ ਸੰਖੇਪ ਜਾਣਕਾਰੀ ਸਾਂਝੀ ਕੀਤੀ | ਦਸਤਾਰ ਸਿਖਲਾਈ ਪ੍ਰਮੋਟਰ ਕੁਲਦੀਪ ਸਿੰਘ, ਗੁਰਮਤਿ ਸਿਖਲਾਈ ਇੰਸਟਰਕਟਰ ਹਰਪ੍ਰੀਤ ਕੌਰ ਅਤੇ ਅਮਰਜੀਤ ਕੌਰ ਨੇ ਕੈਂਪ 'ਚ ਆਪਣੀਆਂ ਸੇਵਾਵਾਂ ਨਿਭਾਈਆਂ | ਕੈਂਪ ਦੇ ਅੰਤ 'ਚ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਹੰਸ ਦਾਸ, ਸੰਦੀਪ ਸਿੰਘ, ਪ੍ਰੇਮ ਸਿੰਘ, ਬਲਵੰਤ ਸਿੰਘ, ਛੱਜੂ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |