28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਾਮ ਸਿੰਘ ਬੰਬੇ ਵਲੋਂ ਭਾਰਤ-ਪਾਕਿ ਸਰਕਾਰ ਨੂੰ ਅਪੀਲ, ਛੇਤੀ ਖੋਲਿ੍ਹਆ ਜਾਵੇ ਕਰਤਾਰਪੁਰ ਲਾਂਘਾ <br/>

ਅਜੀਤ ਡੈਸਕ 15-06-2026
ਨਵੀਂ ਦਿੱਲੀ,14 ਜੂਨ (ਜਗਤਾਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਲਈ ਗੁਜਰਾਤ,ਗੋਆ ਤੇ ਕਰਨਾਟਕ ਦੇ ਆਨਰੇਰੀ ਇੰਚਾਰਜ ਰਾਮ ਸਿੰਘ 'ਬੰਬੇ'(ਮੁਖੀ ਯੂਨਾਈਟਿਡ ਸਿੰਘ ਸਭਾ ਫਾਊਾਡੇਸ਼ਨ) ਨੇ ਕੇਂਦਰ ਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਦੇ ਦਰਸ਼ਨਾਂ ਵਾਸਤੇ ਗੁਰਦੁਆਰਾ ਕਰਤਾਰਪੁਰ ਲਾਂਘਾ ਛੇਤੀ ਤੋਂ ਛੇਤੀ ਖੋਲਿ੍ਹਆ ਜਾਵੇ ¢ ਉਨ੍ਹਾਂ ਕਿਹਾ ਕਿ ਲਾਂਘਾ ਬੰਦ ਹੋਣ ਕਰਕੇ ਸਿੱਖ ਸੰਗਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਵਿੱਤਰ ਅਸਥਾਨ ਦੇ ਦਰਸ਼ਨਾਂ ਤੋਂ ਵਾਂਝੀ ਹੈ ¢ ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰੀ ਤਰ੍ਹਾਂ ਖੋਲ੍ਹਣ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ ਜਾ ਰਹੀ ਹੈ ¢ ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹੀ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਅਤੇ ਹੋਰ ਸਿੱਖ ਆਗੂਆਂ ਨੇ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਤੋਂ ਇਸ ਪਵਿੱਤਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਵੀ ਕੀਤੀ ਹੈ ¢ ਉਨ੍ਹਾਂ ਕਿਹਾ ਕਿ ਪਵਿੱਤਰ ਲਾਂਘੇ ਨੂੰ ਮੁੜ ਖੋਲਿ੍ਹਆ ਜਾਵੇ ਤਾਂ ਕਿ ਸੰਗਤਾਂ ਬਗੈਰ ਕਿਸੇ ਅੜਿੱਕੇ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ ¢

ਪਿਛਲੀ ਖ਼ਬਰ ਕਾਲਕਾਜੀ ਵਿਖੇ ਰੈਸਟੋਰੈਂਟ ਵਿਚ ਲੱਗੀ ਭਿਆਨਕ ਅੱਗ <br/> ਅਗਲੀ ਖ਼ਬਰ ਪੰਜਾਬ ਦੇ 90% ਘਰਾਂ ਨੂੰ ਪਿਛਲੇ ਚਾਰ ਸਾਲਾਂ ਤੋਂ ਬਿਜਲੀ ਬਿੱਲ ਆ ਰਿਹਾ ਹੈ ਜ਼ੀਰੋ - ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।