28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਡੀ.ਐਸ.ਪੀ. ਟੋਹਾਣਾ ਜੈ ਭਗਵਾਨ ਨੇ ਅਮਾਨੀ ਸੜਕ ਹਾਦਸੇ 'ਤੇ ਜਤਾਇਆ ਗਹਿਰਾ ਦੁੱਖ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ

ਅਜੀਤ ਡੈਸਕ 16-06-2026
ਟੋਹਾਣਾ, 15 ਜੂਨ (ਮਨਜੀਤ ਸਿੰਘ) - ਡੀ.ਐਸ.ਪੀ. ਟੋਹਾਣਾ ਜੈ ਭਗਵਾਨ ਨੇ ਅਮਾਨੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈਆਂ ਮੌਤਾਂ ਅਤੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਘਟਨਾ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਉਨ੍ਹਾਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟਾਉਂਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੁਲਿਸ ਪ੍ਰਸ਼ਾਸਨ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ | ਡੀ.ਐੱਸ.ਪੀ. ਜੈ ਭਗਵਾਨ ਨੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਭਰੋਸਾ ਦਿੱਤਾ ਕਿ ਮਾਮਲੇ ਦੀ ਡੂੰਘਾਈ ਨਾਲ ਅਤੇ ਨਿਰਪੱਖ ਜਾਂਚ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਹਾਦਸੇ ਦੇ ਹਰ ਪੱਖ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਦੀ ਲਾਪਰਵਾਹੀ ਜਾਂ ਕਾਨੂੰਨੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ |
ਪਿਛਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਦੀ ਸਮਾਪਤੀ: 400 ਬੱਚਿਆਂ ਨੇ ਲਿਆ ਹਿੱਸਾ, 43 ਬੱਚੇ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਅਨੁਭਵੀ ਸਵਾਸਥ ਮਿੱਤਰ ਚੈਰੀਟੇਬਲ ਟਰੱਸਟ ਹਰਿਆਣਾ ਦੀ ਮਾਸਿਕ ਮੀਟਿੰਗ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।