10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਮਹਿਲਾ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਦੋ ਨੌਜਵਾਨ ਹੋਏ ਫਰਾਰ

ਅਜੀਤ ਡੈਸਕ 21-06-2026
ਕਾਲਾਂਵਾਲੀ/ਸਿਰਸਾ, 20 ਜੂਨ (ਭੁਪਿੰਦਰ ਪੰਨੀਵਾਲੀਆ)- ਮੰਡੀ ਕਾਲਾਂਵਾਲੀ ਦੀ ਦਾਦੂ ਰੋਡ ‘ਤੇ ਵਾਰਡ ਨੰਬਰ 6 ਦੇ ਸ਼ਾਂਤੀ ਸਰੂਪ ਜੈਨ ਵਾਲੀ ਗਲੀ ਵਿੱਚ ਬੀਤੇ ਕੱਲ੍ਹ ਅਣਪਛਾਤੇ ਵਿਅਕਤੀ ਦਿਨ-ਦਿਹਾੜੇ ਇੱਕ ਘਰ ਵਿੱਚ ਦਾਖਲ ਹੋਏ। ਉਨ੍ਹਾਂ ਨੇ ਇੱਕ �ਰਤ ਨੂੰ ਬੰਧਕ ਬਣਾ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਅਤੇ ਸਾਢੇ ਤਿੰਨ ਲੱਖ ਰੁਪਏ ਦੀ ਨਕਦੀ, ਕੰਨਾਂ ਵਿੱਚ ਪਹਿਨੀਆਂ ਸੋਨੇ ਦੀਆਂ ਵਾਲੀਆਂ ਅਤੇ ਚਾਂਦੀ ਦੀਆਂ ਚੂੜੀਆਂ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਕਾਲਾਂਵਾਲੀ ਚੌਕੀ ਇੰਚਾਰਜ, ਥਾਣਾ ਇੰਚਾਰਜ ਅਤੇ ਡੀਐਸਪੀ ਪੁਲੀਸ ਟੀਮ ਦੇ ਨਾਲ ਮੌਕੇ ‘ਤੇ ਪਹੁੰਚੇ ਅਤੇ ਮਾਮਲ ਦੀ ਜਾਂਚ ਕੀਤੀ। ਪਰ ਹਾਲੇ ਤੱਕ ਇਸ ਘਟਨਾ ਦਾ ਕੋਈ ਸੁਰਾਗ ਨਹੀਂ ਲੱਗਾ। ਜਿਸ ਕਰਕੇ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ। ਪੀੜਤ �ਰਤ ਮਨਜੀਤ ਕੌਰ ਨੇ ਦੱਸਿਆ ਕਿ ਉਹ ਸ਼ਾਮ 4 ਵਜੇ ਦੇ ਕਰੀਬ ਘਰ ਵਿੱਚ ਇਕੱਲੀ ਸੀ ਜਦੋਂ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸਨੂੰ ਗੇਟ ਖੋਲ੍ਹਣ ਲਈ ਕਿਹਾ ਅਤੇ ਕਿਹਾ ਕਿ ਉਹ ਉਹਨਾਂ ਦੇ ਬਿਜਲੀ ਦੇ ਇਨਵਰਟਰ ਦੀ ਮੁਰੰਮਤ ਕਰਨ ਲਈ ਆਏ ਹਨ। ਜਿਸ ‘ਤੇ ਉਸਨੇ ਜਵਾਬ ਦਿੱਤਾ ਕਿ ਉਸਦਾ ਇਨਵਰਟਰ ਖਰਾਬ ਨਹੀਂ ਹੈ ਅਤੇ ਉਹ ਕਿਸੇ ਹੋਰ ਘਰ ਪਤਾ ਕਰ ਲੈਣ। ਜਿਸ ਤੋਂ ਬਾਅਦ ਦੋਵਾਂ ਆਦਮੀਆਂ ਨੇ ਉਸਦੇ ਗਲੇ ਵਿੱਚ ਕੱਪੜਾ ਪਾ ਦਿੱਤਾ ਅਤੇ ਉਸਨੂੰ ਅੰਦਰ ਧੱਕ ਕੇ ਲੈ ਗਏ। ਮਨਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਬਾਅਦ ਦੋਵਾਂ ਆਦਮੀਆਂ ਨੇ ਆਪਣੇ ਦੋ ਹੋਰ ਦੋਸਤਾਂ ਨੂੰ ਬੁਲਾਇਆ। ਉਨ੍ਹਾਂ ਨੇ ਉਸਦੇ ਮੂੰਹ ਵਿੱਚ ਕੱਪੜਾ ਤੁੰਨ ਦਿੱਤਾ ਅਤੇ ਉਸ ਦੇ ਹੱਥ ਪੈਰ ਬੰਨ੍ਹ ਕੇ ਉਸਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਫਿਰ ਉਨ੍ਹਾਂ ਨੇ ਉਸਦੇ ਪਤੀ ਦੀ ਮੌਤ ਤੋਂ ਬਾਅਦ ਦੀਨ ਦਿਆਲ ਯੋਜਨਾ ਤਹਿਤ ਪ੍ਰਾਪਤ ਹੋਏ ਸਾਢੇ ਤਿੰਨ ਲੱਖ ਰੁਪਏ ਲੁੱਟ ਲਏ, ਜੋ ਉਸਨੇ ਤਿੰਨ ਦਿਨ ਪਹਿਲਾਂ ਬੈਂਕ ਤੋਂ ਕਢਵਾਏ ਸਨ।ਮਨਜੀਤ ਕੌਰ ਨੇ ਦੱਸਿਆ ਕਿ ਲੁੱਟ ਤੋਂ ਬਾਅਦ ਉਨ੍ਹਾਂ ਨੇ ਉਸਦੇ ਹੱਥ-ਪੈਰ ਬੰਨ੍ਹ ਕੇ ਉਸਨੂੰ ਇੱਕ ਕਮਰੇ ਵਿੱਚ ਬੰਦ ਕਰਕੇ ਭੱਜ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ ਉਸਨੇ ਆਪਣੇ ਆਪ ਨੂੰ ਬੜੀ ਮੁਸ਼ਕਿਲ ਨਾਲ ਕਮਰੇ ਵਿੱਚੋਂ ਬਾਹਰ ਕੱਢਿਆ ਅਤੇ ਕਿਸੇ ਤਰ੍ਹਾਂ ਆਪਣੇ ਹੱਥ-ਪੈਰ ਛੁਡਾ ਖੋਲ੍ਹੇ ਅਤੇ ਰੌਲਾ ਪਾਇਆ। ਉਸਦੇ ਗੁਆਂਢ ‘ਚ ਰਹਿੰਦੇ ਉਸਦੇ ਹੋਰ ਪਰਿਵਾਰਕ ਮੈਂਬਰ ਉਸਨੂੰ ਹਸਪਤਾਲ ਲੈ ਆਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਹਮਲੇ ਵਿੱਚ �ਰਤ ਨੂੰ ਗੰਭੀਰ ਸੱਟਾਂ ਲੱਗੀਆਂ। ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ਵਿੱਚ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸਨੂੰ ਸਿਰਸਾ ਲਿਜਾਇਆ ਗਿਆ। ਉਸਦੇ ਗੁਆਂਢੀਆਂ ਨੇ ਦੱਸਿਆ ਕਿ ਘਟਨਾ ਤੋਂ ਪਹਿਲਾਂ ਦੋ ਨੌਜਵਾਨ ਗਲੀ ਵਿਚ ਖੜ੍ਹੇ ਸਨ। ਉਨ੍ਹਾਂ ਦੋ ਨੌਜਵਾਨ ਪਹਿਲਾਂ ਘਰ ਵਿੱਚ ਦਾਖਲ ਹੋਏ ਅਤੇ ਥੋੜ੍ਹੀ ਦੇਰ ਬਾਅਦ ਦੋ ਹੋਰ ਲੋਕ ਉਨ੍ਹਾਂ ਦੇ ਪਿੱਛ ਘਰ ਅੰਦਰ ਦਾਖਲ ਹੋ ਗਏ। ਘਰ ਦੇ ਨੇੜੇ ਪੰਜਾਬ ਨੰਬਰ ਪਲੇਟ ਵਾਲਾ ਇੱਕ ਮੋਟਰਸਾਈਕਲ ਵੀ ਖੜ੍ਹਾ ਮਿਲਿਆ। ਸ਼ੱਕ ਹੈ ਕਿ ਚਾਰ ਨੌਜਵਾਨ ਦੋ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਆਏ ਸਨ ਅਤੇ ਘਟਨਾ ਤੋਂ ਬਾਅਦ ਇੱਕ ਮੋਟਰਸਾਈਕਲ ਛੱਡ ਕੇ ਭੱਜ ਗਏ। ਦੋਵਾਂ ਮੋਟਰਸਾਈਕਲਾਂ ਦੀਆਂ ਨੰਬਰ ਪਲੇਟਾਂ ‘ਤੇ ਕਾਲੀ ਟੇਪ ਲੱਗੀ ਹੋਈ ਸੀ। ਪੁਲੀਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਲੋਕਾਂ ਤੋਂ ਜਾਣਕਾਰੀ ਇਕੱਠੀ ਕੀਤੀ। ਪੁਲੀਸ ਸੀਸੀਟੀਵੀ ਕੈਮਰੇ ਦੀ ਰਿਕਾਰਡਿੰਗ ਦੇਖ ਕੇ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
ਪਿਛਲੀ ਖ਼ਬਰ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ, ਮਿੱਟੀ ਅਤੇ ਵਾਤਾਵਰਨ ਬਚਾਉਣ ਲਈ ਕੁਦਰਤੀ ਖੇਤੀ ਅਪਣਾਉਣੀ ਚਾਹੀਦੀ ਹੈ ਸੁਭਾਸ਼ ਬਰਾਲਾ ਅਗਲੀ ਖ਼ਬਰ ਕਾਲਾਂਵਾਲੀ ਵਿਚ ਟਰੈਫਿਕ ਚਾਲਾਨਾਂ ਤੇ ਜੁਰਮਾਨਿਆਂ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।