27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਬੇਸਹਾਰਾ, ਲੋੜਵੰਦਾਂ ਦੀ ਮਦਦ ਲਈ ਸਾਨੂੰ ਅੱਗੇ ਆਉਣਾ ਚਾਹੀਦਾ ਹੈ - ਰਾਜੇਸ਼ ਚੌਹਾਨ

ਅਜੀਤ ਡੈਸਕ 22-06-2026

 ਨਵੀਂ ਦਿੱਲੀ, 21 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-‘ਸਾਨੂੰ ਲੋੜਵੰਦਾਂ, ਬੇਸਹਾਰਿਆਂ ਅਤੇ ਗ਼ਰੀਬਾਂ ਦੀ ਮਦਦ ਲਈ ਜ਼ਰੂਰ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਨੂੰ ਇਹ ਕੋਸ਼ਿਸ਼ ਵੀ ਕਰਨੀ ਚਾਹੀਦੀ ਹੈ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕ੍ਰਿਸ਼ਨਾ ਸੋਸ਼ਲ ਵੈੱਲਫੇਅਰ ਟਰੱਸਟ ਦੇ ਆਗੂ ਰਾਜੇਸ਼ ਚੌਹਾਨ ਨੇ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਕੁਝ ਸੁਸਾਇਟੀਆਂ ਤੇ ਸੰਸਥਾਵਾਂ ਅਜਿਹੀਆਂ ਹਨ, ਜੋ ਸਮਾਜ ਸੇਵਾ ਕਰਨ ਵਿਚ ਜੁਟੀਆਂ ਹੋਈਆਂ ਹਨ ਅਤੇ ਉਹ ਬਹੁਤ ਸ਼ਲਾਘਾਯੋਗ ਕੰਮ ਕਰ ਰਹੀਆਂ ਹਨ। ਸ੍ਰੀ ਚੌਹਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਹਰ ਵਿਅਕਤੀ ਥੋੜ੍ਹੀ ਮੋਟੀ ਵੀ ਇਸ ਮਾਮਲੇ ਪ੍ਰਤੀ ਮਦਦ ਕਰਦਾ ਹੈ ਤਾਂ ਬਹੁਤ ਲੋਕਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ। ਉਨ੍ਹਾਂ ਟਰੱਸਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਰੱਸਟ ਪਿਛਲੇ 20 ਸਾਲਾਂ ਤੋਂ ਸੇਵਾ ਵਿਚ ਜੁਟਿਆ ਹੋਇਆ ਹੈ ਅਤੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਜ਼ਰੂਰਤਵੰਦਾਂ ਲਈ ਭੋਜਨ ਦੀ ਵਿਵਸਥਾ ਕਰਦਾ ਹੈ। ਸ੍ਰੀ ਰਾਜੇਸ਼ ਨੇ ਇਹ ਵੀ ਦੱਸਿਆ ਕਿ ਇਹ ਪ੍ਰੇਰਨਾ ਉਨ੍ਹਾਂ ਨੂੰ ਆਪਣੇ ਬਜ਼ੁਰਗਾਂ ਤੋਂ ਮਿਲੀ ਹੈ ਅਤੇ ਇਸ ਨੂੰ ਅੱਗੇ ਲੈ ਕੇ ਜਾਣ ਲਈ ਉਹ ਆਪਣੇ ਅਤੇ ਹੋਰਾਂ ਬੱਚਿਆਂ ਨੂੰ ਵੀ ਤਿਆਰ ਕਰ ਰਹੇ ਹਨ।

ਪਿਛਲੀ ਖ਼ਬਰ ਸ਼ਕੂਰ ਬਸਤੀ ਰੇਲਵੇ ਸਟੇਸ਼ਨ ’ਤੇ ਟਿਕਟ ਆਨਲਾਈਨ ਕਰਨ ’ਤੇ ਲੋਕ ਹੋਏ ਪ੍ਰੇਸ਼ਾਨ ਅਗਲੀ ਖ਼ਬਰ ਅਵਾਰਾ ਗਊਆਂ ਕਾਰਨ ਹੋ ਰਹੇ ਨੇ ਹਾਦਸੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।