27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਗੋਬਿੰਦਪੁਰੀ ਗੁਰਦੁਆਰਾ ਕਮੇਟੀ ਵਲੋਂ ‘ਸਾਂਝ ਪੰਥਕ ਵਿਚਾਰਾਂ ਦੀ’ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 22-06-2026

ਨਵੀਂ ਦਿੱਲੀ, 21 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜ਼ਿ.) ਗੋਬਿੰਦਪੁਰੀ ਨਵੀਂ ਦਿੱਲੀ ਵਲੋਂ ਪੰਥਕ ਮਸਲਿਆਂ ’ਤੇ ਵਿਚਾਰ ਕਰਨ ਦੇ ਲਈ ਇਕ ਪ੍ਰੋਗਰਾਮ ‘ਸਾਂਝ ਪੰਥਕ ਵਿਚਾਰਾਂ ਦੀ’ ਕਰਵਾਇਆ ਗਿਆ, ਜਿਸ ਵਿਚ ਕਾਲਕਾ ਜੀ ਇਲਾਕੇ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ ਅਤੇ ਸੰਗਤਾਂ ਨੇ ਭਾਗ ਲਿਆ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਨ ਅਤੇ ਉਨ੍ਹਾਂ ਦਾ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਭਰਵਾਂ ਸੁਆਗਤ ਕੀਤਾ। ਦਿੱਲੀ ਕਮੇਟੀ ਦੇ ਪੰਜਾਬੀ ਭਾਸ਼ਾ ਪ੍ਰਸਾਰ ਕਮੇਟੀ ਦੇ ਚੇਅਰਮੈਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਦਿੱਤ ਸਿੰਘ ਗੋਬਿੰਦਪੁਰੀ ਨੇ 1977 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਪ੍ਰਤੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਇਸ ਤੋਂ ਇਲਾਵਾ ਦਿੱਲੀ ਕਮੇਟੀ ਵਲੋਂ ਧਰਮ ਪ੍ਰਚਾਰ, ਮੈਡੀਕਲ ਸੇਵਾਵਾਂ, ਗੁਰਮਤਿ ਕੈਂਪਾਂ, ਖੇਡਾਂ ਅਤੇ ਦਿੱਲੀ ਕਮੇਟੀ ਦੇ ਅਧੀਨ ਚੱਲ ਰਹੇ ਸਕੂਲਾਂ ਤੇ ਟੈਕਨੀਕਲ ਇੰਸਟੀਚਿਊਟਾਂ ਦੀ ਵੀ ਜਾਣਕਾਰੀ ਦਿੱਤੀ।

ਪਿਛਲੀ ਖ਼ਬਰ ਦਿੱਲੀ ਨਗਰ ਨਿਗਮ ਨੇ ਮੱਛਰਜਨਿਤ ਬਿਮਾਰੀਆਂ ਰੋਕਣ ਲਈ ਜਾਗਰੂਕਤਾ ਮੁਹਿੰਮ ਕੀਤੀ ਸ਼ੁਰੂ ਅਗਲੀ ਖ਼ਬਰ ਸ਼ਕੂਰ ਬਸਤੀ ਰੇਲਵੇ ਸਟੇਸ਼ਨ ’ਤੇ ਟਿਕਟ ਆਨਲਾਈਨ ਕਰਨ ’ਤੇ ਲੋਕ ਹੋਏ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।