14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸਮਾਧਾਨ ਕੈਂਪ ’ਚ ਆਈਆਂ ਸ਼ਿਕਾਇਤਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ : ਡੀ. ਆਰ. ਓ.

ਅਜੀਤ ਡੈਸਕ 26-06-2026
ਯਮੁਨਾਨਗਰ, 25 ਜੂਨ ( ਗੁਰਦਿਆਲ ਸਿੰਘ ਨਿਮਰ)-ਸਮਾਧਾਨ ਕੈਂਪ ’ਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਇਹ ਪ੍ਰਗਟਾਵਾ ਕਰਦਿਆਂ ਡੀ. ਆਰ. ਓ. ਤਰੁਣ ਸਹੋਤਾ ਨੇ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਸਮਾਧਾਨ ਕੈਂਪਾਂ ’ਚ ਬਦਲਾਅ ਕੀਤੇ ਗਏ ਹਨ। ਇਹ ਕੈਂਪ ਹੁਣ ਹਫ਼ਤੇ ਵਿਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ’ਤੇ ਲਗਾਏ ਜਾ ਰਹੇ ਹਨ। ਅੱਜ ਡੀ. ਆਰ. ਓ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ’ਚ ਲਗਾਏ ਸਮਾਧਾਨ ਕੈਂਪ ’ਚ ਦੋ ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਸ ਮੌਕੇ ਨਾਇਬ ਤਹਿਸੀਲਦਾਰ ਅਮਿਤ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਨੀਰਜ ਗੁਪਤਾ, ਜਗਦੀਸ਼ ਬੱਬਰ ਅਤੇ ਖਰੈਤੀ ਲਾਲ ਬੱਤਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬਾਬਾ ਚਰਨਦਾਸ ਜੀ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਨਿਰਜਲਾ ਇਕਾਦਸ਼ੀ ’ਤੇ ਸ਼ਹਿਰ ਭਰ ਵਿਚ ਲੱਗੀਆਂ ਮਿੱਠੇ ਜਲ ਦੀਆਂ ਛਬੀਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।