06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

80 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 28-06-2026
ਫਿਰੋਜ਼ਪੁਰ, 27 ਜੂਨ (ਗੁਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਪਾਰਟੀ ਇਲਾਕੇ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਜਦੋਂ ਪੁਲਿਸ ਪਾਰਟੀ ਕਿੱਲੇ ਵਾਲਾ ਚੌਕ, ਫ਼ਿਰੋਜ਼ਪੁਰ ਨੇੜੇ ਪੁੱਜੀ ਤਾਂ ਇਕ ਵਿਅਕਤੀ ਸ਼ੱਕੀ ਹਾਲਤ ਵਿਚ ਦਿਖਾਈ ਦਿੱਤਾ। ਪੁਲਿਸ ਵਲੋਂ ਰੋਕ ਕੇ ਉਸ ਦੀ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ 80 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਮਨਜਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਰਾਈਆਂ ਵਾਲਾ, ਥਾਣਾ ਸਿਟੀ ਜਲਾਲਾਬਾਦ, ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਦੋਸ਼ੀ ਖ਼ਿਲਾਫ਼ ਧਾਰਾ 21/61/85 ਐਨ.ਡੀ.ਪੀ.ਐਸ. ਐਕਟ (ਨਾਨ ਕਮਰਸ਼ੀਅਲ) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਇਆ ਸੀ ਅਤੇ ਇਸ ਦੀ ਸਪਲਾਈ ਕਿਨ੍ਹਾਂ ਵਿਅਕਤੀਆਂ ਨੂੰ ਕੀਤੀ ਜਾਣੀ ਸੀ।
ਪਿਛਲੀ ਖ਼ਬਰ ਅਰਸ਼ਦੀਪ ਸਿੰਘ ਮੰਡੇਰ ਐੱਮ.ਐੱਡ. ’ਚ 99.4 ਫ਼ੀਸਦੀ ਅੰਕਾਂ ਨਾਲ ਕੈਨੇਡਾ ’ਚ ਯੂਨੀਵਰਸਿਟੀ ਟਾਪਰ ਬਣਿਆ ਅਗਲੀ ਖ਼ਬਰ ਪਿੰਡ ਹਾਂਸੇਵਾਲਾ ਵਿੱਚ ਸਤਿਗੁਰੂ ਕਬੀਰ ਦਾਸ ਦਾ ਜਨਮ ਦਿਵਸ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।