10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਸਰਬੱਤ ਦਾ ਭਲਾ ਟਰੱਸਟ ਨੇ ਲੋੜਵੰਦ ਵਿਦਿਆਰਥੀ ਦੀ ਆਰਥਿਕ ਸਹਾਇਤਾ ਕੀਤੀ

ਅਜੀਤ ਡੈਸਕ 29-06-2026
ਸ੍ਰੀ ਮੁਕਤਸਰ ਸਾਹਿਬ, 28 ਜੂਨ (ਰਣਜੀਤ ਸਿੰਘ ਢਿੱਲੋਂ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਸੰਨੀ ਓਬਰਾਏ ਸਕਾਲਰਸ਼ਿਪ ਤਹਿਤ ਪੜ੍ਹਾਈ ਵਿਚ ਹੁਸ਼ਿਆਰ, ਪ੍ਰੰਤੂ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਨੂੰ ਪੜ੍ਹਾਈ ਜਾਰੀ ਰੱਖਣ ਲਈ ਵੱਡੀ ਪੱਧਰ ’ਤੇ ਮੱਦਦ ਕੀਤੀ ਜਾ ਰਹੀ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਇਸ ਲੜੀ ਸ੍ਰੀ ਮੁਕਤਸਰ ਸਾਹਿਬ ਵਿਖੇ ਪੜ੍ਹਾਈ ਵਿਚ ਹੁਸ਼ਿਆਰ ਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀ ਨੂੰ ਪੜ੍ਹਾਈ ਜਾਰੀ ਰੱਖਣ ਲਈ 8 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਵਿਦਿਆਰਥੀ ਦੇ ਪਿਤਾ ਦੀ ਅਚਨਚੇਤ ਮੌਤ ਹੋ ਜਾਣ ਕਾਰਨ ਪਰਿਵਾਰ ਬਹੁਤ ਹੀ ਮੁਸ਼ਕਿਲ ਦੀ ਘੜੀ ਵਿਚ ਸੀ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਵਿਦਿਆਰਥੀ ਨੇ ਡਾ. ਓਬਰਾਏ ਦਾ ਧੰਨਵਾਦ ਕੀਤਾ। ਇਸ ਮੌਕੇ ਸਰਬਣ ਸਿੰਘ ਸਾਬਕਾ ਸਰਪੰਚ ਬੂੜਾ ਗੁੱਜਰ, ਬਲਵਿੰਦਰ ਸਿੰਘ ਬਰਾੜ ਰਿਟਾ. ਪ੍ਰਿੰਸੀਪਲ, ਮਲਕੀਤ ਸਿੰਘ ਰਿਟਾ. ਬੈਂਕ ਮੈਨੇਜਰ ਮੀਤ ਪ੍ਰਧਾਨ, ਜਸਬੀਰ ਸਿੰਘ ਰਿਟਾ. ਏ.ਐੱਸ.ਆਈ., ਸੋਮ ਨਾਥ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਸੂਬਾ ਕਮੇਟੀ ਦੀ ਸਿਹਤ ਡਾਇਰੈਕਟਰ ਨਾਲ ਹੋਈ ਮੀਟਿੰਗ ਅਗਲੀ ਖ਼ਬਰ ਖੇਤ ਵਿੱਚ ਸਪਰੇਅ ਕਰਦੇ ਸਮੇਂ ਦਵਾਈ ਚੜ੍ਹਨ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।