18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਹਰ ਸੋਮਵਾਰ ਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਣਗੇ ਸਮਾਧਾਨ ਕੈਂਪ : ਸੀ. ਟੀ. ਐਮ.

ਅਜੀਤ ਡੈਸਕ 03-07-2026
ਯਮੁਨਾਨਗਰ, 2 ਜੁਲਾਈ (ਗੁਰਦਿਆਲ ਸਿੰਘ ਨਿਮਰ)-ਸਮਾਧਾਨ ਕੈਂਪ ’ਚ ਆਉਣ ਵਾਲੇ ਹਰੇਕ ਬਿਨੈਕਾਰ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਹੀ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਭਾਵੇਂ ਕਿਸੇ ਵੀ ਸਮੱਸਿਆ ਦਾ ਹੱਲ ਦਸਤਾਵੇਜ਼ਾਂ ਜਾਂ ਹੋਰ ਜਾਂਚ ‘ਤੇ ਅਧਾਰਤ ਹੋਵੇ, ਇਸਦਾ ਸਮੇਂ ਸਿਰ ਅਤੇ ਜਲਦੀ ਹੱਲ ਯਕੀਨੀ ਬਣਾਇਆ ਜਾਵੇ। ਇਹ ਪ੍ਰਗਟਾਵਾ ਕਰਦਿਆਂ ਸੀ. ਟੀ. ਐਮ. ਪੀਯੂਸ਼ ਗੁਪਤਾ ਨੇ ਕਿਹਾ ਕਿ ਰਾਜ ਸਰਕਾਰ ਦੇ ਹੁਕਮਾਂ ਅਨੁਸਾਰ ਜਨਤਕ ਸਮੱਸਿਆਵਾਂ ਦੇ ਜਲਦੀ ਹੱਲ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਇਨ੍ਹਾਂ ਸਮਾਧਾਨ ਕੈਂਪਾਂ ’ਚ ਬਦਲਾਅ ਕੀਤੇ ਗਏ ਹਨ। ਹੁਣ ਇਹ ਕੈਂਪ ’ਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਪਹਿਲਾਂ ਵਾਂਗ ਹੀ ਜ਼ਿਲ੍ਹਾ ਅਤੇ ਸਬ-ਡਵੀਜ਼ਨ ਦੋਵਾਂ ਪੱਧਰਾਂ ’ਤੇ ਲਗਾਏ ਜਾ ਰਹੇ ਹਨ। ਜ਼ਿਲ੍ਹਾ ਸਕੱਤਰੇਤ ਦੇ ਆਡੀਟੋਰੀਅਮ ’ਚ ਸੀ. ਟੀ. ਐਮ. ਗੁਪਤਾ ਦੀ ਪ੍ਰਧਾਨਗੀ ਹੇਠ ਅੱਜ ਲਗਾਏ ਸਮਾਧਾਨ ਕੈਂਪ ’ਚ 13 ਸ਼ਿਕਾਇਤਾਂ ਪ੍ਰਾਪਤ ਹੋਈਆਂ। ਇਸ ਦੌਰਾਨ ਆਯੂਸ਼ ਵਿਭਾਗ ਦੇ ਯੋਗ ਮਾਹਿਰ ਡਾ. ਸ਼ਿਵ ਕੁਮਾਰ ਨੇ ਮੀਟਿੰਗ ਦੌਰਾਨ ਸਮਾਧਾਨ ਕੈਂਪ ’ਚ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੰਜ ਮਿੰਟ ਦੇ ਯੋਗ ਅਭਿਆਸ ਦੀ ਅਗਵਾਈ ਵੀ ਕੀਤੀ। ਇਸ ਮਗਰੋਂ ਸੀ. ਟੀ. ਐਮ. ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਨੂੰ ਆਪਣੇ ਕੰਮ ਵਿਚ ਸ਼ਾਮਿਲ ਕਰਨ ਦੀ ਸਲਾਹ ਦਿੱਤੀ ਤਾਂ ਜੋ ਉਹ ਸਿਹਤਮੰਦ ਰਹਿੰਦੇ ਹੋਏ ਆਪਣੀਆਂ ਡਿਊਟੀ ਕੁਸ਼ਲਤਾ ਨਾਲ ਨਿਭਾ ਸਕਣ। ਇਸ ਮੌਕੇ ਨਗਰ ਨਿਗਮ ਦੇ ਈ. ਓ. ਜਰਨੈਲ ਸਿੰਘ, ਸੁਪਰਡੈਂਟ ਡਿਪਟੀ ਕਮਿਸ਼ਨਰ ਦਫ਼ਤਰ ਅਤੁਲ ਕੁਮਾਰ, ਸਮਾਧਾਨ ਕੈਂਪ ਦੇ ਵਿਸ਼ੇਸ਼ ਮੈਂਬਰ ਨੀਰਜ ਗੁਪਤਾ, ਜਗਦੀਸ਼ ਬੱਬਰ ਅਤੇ ਖਰੈਤੀ ਲਾਲ ਬੱਤਰਾ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ, ਕੁਦਰਤੀ ਖੇਤੀ ਅਤੇ ਪਾਣੀ ਦੀ ਹਰ ਬੂੰਦ ਬਚਾਉਣ ’ਤੇ ਕ... ਅਗਲੀ ਖ਼ਬਰ ਸੰਸਦ ਮੈਂਬਰ ਨਵੀਨ ਜਿੰਦਲ ਇਕ ਸ਼ਾਨਦਾਰ ਨੇਤਾ ਹਨ ਜੋ ਲਗਾਤਾਰ ਆਪਣੇ ਹਲਕੇ ਦੇ ਲੋਕਾਂ ਨਾਲ ਸੰਪਰਕ ’ਚ ਰਹਿੰਦੇ ਹਨ: ਓਮਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।