06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਦੁਕਾਨਦਾਰਾਂ ਟੋਹਾਣਾ ਦੇ ਚੰਡੀਗੜ੍ਹ ਰੋਡ ਉੱਪਰ ਮੀਂਹ ਦਾ ਪਾਣੀ ਖੜ੍ਹਨ ਕਾਰਨ ਹੋ ਰਹੀ ਪ੍ਰੇਸ਼ਾਨੀ ਦਾ ਦੁਖੜਾ ਰੋਇਆ

ਅਜੀਤ ਡੈਸਕ 04-07-2026
ਟੋਹਾਣਾ, 3 ਜੁਲਾਈ (ਮਨਜੀਤ ਸਿੰਘ) - ਟੋਹਾਣਾ ਦੇ ਚੰਡੀਗੜ੍ਹ ਰੋਡ ‘ਤੇ ਰਾਮਨਗਰ ਦੇ ਸਾਹਮਣੇ ਮੀਂਹ ਦਾ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿਣ ਕਾਰਨ ਇਲਾਕੇ ਦੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸੜਕ ਤਲਾਬ ਦਾ ਰੂਪ ਧਾਰ ਗਈ ਹੈ, ਜਿਸ ਨਾਲ ਗਾਹਕਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਕਾਰੋਬਾਰ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਇਸ ਸਬੰਧੀ ਟੋਨੀ ਕੰਪਿਊਟਰ ਸੈਂਟਰ, ਨੀਲਮ ਹੋਟਲ, ਗਰੋਸਰੀ ਮਾਲ, ਚਾਵਲਾ ਸਾਇਕਲ ਸਮੇਤ ਅਨੇਕਾਂ ਦੁਕਾਨਦਾਰਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਹਰ ਵਾਰ ਮੀਂਹ ਪੈਣ ‘ਤੇ ਇੱਥੇ ਪਾਣੀ ਇਕੱਠਾ ਹੋ ਜਾਂਦਾ ਹੈ, ਪਰ ਸਬੰਧਤ ਵਿਭਾਗ ਵੱਲੋਂ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਗਾਹਕ ਦੁਕਾਨਾਂ ਤੱਕ ਪਹੁੰਚਣ ਤੋਂ ਕਤਰਾਉਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਗੰਦੇ ਪਾਣੀ ਕਾਰਨ ਬਦਬੂ ਅਤੇ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ। ਦੁਕਾਨਦਾਰਾਂ ਨੇ ਨਗਰ ਪਰਿਸ਼ਦ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਸਥਾਈ ਹੱਲ ਕੀਤਾ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਅਤੇ ਵਪਾਰੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਪਿਛਲੀ ਖ਼ਬਰ ਲੋੜਵੰਦ ਵਿਦਿਆਰਥੀ ਨਵੀਨ ਜਿੰਦਲ ਸਫਲ ਸਕਾਲਰਸ਼ਿਪ ਸਕੀਮ ਦਾ ਲਾਭ ਲੈ ਰਹੇ ਹਨ-ਸਤਪਾਲ ਜੰਬਾ ਅਗਲੀ ਖ਼ਬਰ ਨਗਰ ਪ੍ਰੀਸ਼ਦ ਦੀ ਨਾਜਾਇਜ਼ ਕਬਜ਼ਿਆਂ ਵਿਰੁੱਧ ਕੀਤੀ ਕਾਰਵਾਈ ’ਚ ਪੱਖਪਾਤ ਦੇ ਦੋਸ਼ ਹਰਿਆਣਾ ਵਪਾਰ ਮੰਡਲ ਨੇ ਐਸ.ਡੀ.ਐਮ. ਟੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।