07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਪੰਥਕ ਇਕੱਠ ’ਚ ਹਰਿਆਣਾ ਦੀਆਂ ਸਿੱਖ ਸੰਗਤਾਂ ਵੀ ਕਰਨਗੀਆਂ ਸ਼ਮੂਲੀਅਤ : ਸੁਖਵਿੰਦਰ ਸਿੰਘ

ਅਜੀਤ ਡੈਸਕ 05-07-2026
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ)-ਸਿੱਖ ਮਿਸ਼ਨ ਹਰਿਆਣਾ ਕੁਰੂਕਸ਼ੇਤਰ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਹਰਿਆਣਾ ਰਾਜ ਦੀ ਅਗਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਵਿਰੋਧੀ ਕਰਾਰ ਦੇਣ ਦੇ ਫ਼ੈਸਲੇ ਦੀ ਪ੍ਰੋੜਤਾ ਕਰਦਿਆਂ ਪੁਰਾਤਨ ਰਿਵਾਇਤ ਅਨੁਸਾਰ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਅੱਜ 5 ਜੁਲਾਈ ਨੂੰ ਸਵੇਰੇ 11 ਵਜੇ ਹੋਣ ਜਾ ਰਹੇ ਵਿਸ਼ਾਲ ਪੰਥਕ ਇਕੱਠ ਵਿਚ ਹਰਿਆਣਾ ਦੀਆਂ ਸਿੱਖ ਸੰਗਤਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆਂ। ਇਸ ਵਿਸ਼ਾਲ ਪੰਥਕ ਇਕੱਠ ਵਿਚ ਸਮੁੱਚੇ ਦੇਸ਼ ‘ਚੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਉਦਾਸੀਏ, ਨਿਰਮਲੇ, ਕਾਰ ਸੇਵਾ ਵਾਲੇ ਸੰਤ-ਮਹਾਂਪੁਰਸ਼, ਸੇਵਾ ਪੰਥੀ ਸੰਪਰਦਾਵਾਂ, ਸਿੱਖ ਫੈਡਰੇਸ਼ਨਾਂ, ਗ੍ਰੰਥੀ ਸਿੰਘ, ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿਧਾਇਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ‘ਤੇ ਬੇਅਦਬੀ ਖ਼ਿਲਾਫ਼ ਬਣੇ ਕਾਨੂੰਨ ਨੂੰ ਬਿਨਾਂ ਪੜ੍ਹੇ ਪਾਸ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਅਦਬੀ ਖ਼ਿਲਾਫ਼ ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਕੋਲੋਂ ਇਸ ਕਾਨੂੰਨ ਸੰਬੰਧੀ ਵਿਚਾਰ ਲੈਣੇ ਚਾਹੀਦੇ ਸਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੁੱਛੇ ਬਗ਼ੈਰ ਇਹ ਅਹਿਮ ਕਾਨੂੰਨ ਪਾਸ ਕੀਤਾ ਗਿਆ ਹੈ, ਜਿਸ ਕਰਕੇ ਸਿੱਖ ਸੰਗਤਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਦੀ ਸਿੱਖ ਸੰਗਤ ਨੂੰ ਵੱਧ ਚੜ੍ਹ ਕੇ ਇਸ ਇਕੱਠ ‘ਚ ਸ਼ਮੂਲੀਅਤ ਕਰਨ ਦੀ ਬੇਨਤੀ ਵੀ ਕੀਤੀ।
ਪਿਛਲੀ ਖ਼ਬਰ ਕਿਰਾਏਦਾਰਾਂ/ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਜ਼ਰੂਰੀ-ਗੋਇਲ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ 21, 22 ਤੇ 23 ਅਗਸਤ ਨੂੰ ਲਗਾਈ ਜਾਵੇਗੀ ਵਿਸ਼ੇਸ਼ ਲੋਕ ਅਦਾਲਤ : ਸੁਮਿੱਤਰਾ ਕਾਦੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।