07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਕਿਰਾਏਦਾਰਾਂ/ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਜ਼ਰੂਰੀ-ਗੋਇਲ

ਅਜੀਤ ਡੈਸਕ 05-07-2026
ਯਮੁਨਾਨਗਰ, 4 ਜੁਲਾਈ (ਗੁਰਦਿਆਲ ਸਿੰਘ ਨਿਮਰ)-ਪੁਲਿਸ ਸੁਪਰਡੈਂਟ ਕਮਲਦੀਪ ਗੋਇਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਿਰਾਏਦਾਰਾਂ/ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਰਾਏਦਾਰ ਜਾਂ ਘਰੇਲੂ ਨੌਕਰ ਅਪਰਾਧਿਕ ਰੁਝਾਨ ਵਾਲਾ ਹੋ ਸਕਦਾ ਹੈ ਜਾਂ ਕਿਸੇ ਅਪਰਾਧਿਕ ਮਾਮਲੇ ‘ਚ ਲੋੜੀਂਦਾ ਦੋਸ਼ੀ ਵੀ ਹੋ ਸਕਦਾ ਹੈ। ਇਸ ਲਈ ਘਰ ਅਤੇ ਦੁਕਾਨ ਮਾਲਕਾਂ ਨੂੰ ਬਹੁਤ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਪੁਲਿਸ ਵੈਰੀਫਿਕੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਅਪਰਾਧਿਕ ਗਤੀਵਿਧੀਆਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ‘ਚ ਕਾਰਗਰ ਸਾਬਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਅਪਰਾਧਿਕ ਰੁਝਾਨ ਵਾਲੇ ਵਿਅਕਤੀ ਅਪਰਾਧ ਕਰਨ ਲਈ ਘਰ ਕਿਰਾਏ ‘ਤੇ ਲੈਂਦੇ ਹਨ। ਉਹ ਕਿਰਾਏਦਾਰਾਂ ਦੀ ਆੜ ‘ਚ ਚੋਰੀ, ਡਕੈਤੀ ਅਤੇ ਜਬਰ-ਜਨਾਹ ਵਰਗੇ ਅਪਰਾਧਾਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚਦੇ ਹਨ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹੁਣ ਘਰ ਅਤੇ ਦੁਕਾਨ ਮਾਲਕਾਂ ਲਈ ਕਿਰਾਏਦਾਰ ਜਾਂ ਕਰਮਚਾਰੀ ਨੂੰ ਨੌਕਰੀ ‘ਤੇ ਰੱਖਣ ਤੋਂ ਪਹਿਲਾਂ ਪੁਲਿਸ ਵੈਰੀਫਿਕੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ, ਨਹੀਂ ਤਾਂ ਮਾਲਕ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੁਆਰਾ ਜਾਰੀ ਇਕ ਐਡਵਾਈਜ਼ਰੀ ‘ਚ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ‘ਚ ਰਹਿਣ ਵਾਲੇ ਕਿਰਾਏਦਾਰਾਂ ਅਤੇ ਫੈਕਟਰੀਆਂ, ਹੋਟਲਾਂ, ਖਾਣ-ਪੀਣ ਵਾਲੀਆਂ ਥਾਵਾਂ ਅਤੇ ਹੋਰਨਾਂ ਅਦਾਰਿਆਂ ‘ਚ ਕੰਮ ਕਰਨ ਵਾਲਿਆਂ ਦੀ ਪੁਲਿਸ ਵੈਰੀਫਿਕੇਸ਼ਨ ਯਕੀਨੀ ਬਣਾਉਣਾ ਜ਼ਰੂਰੀ ਹੈ ਕਿਉਂਕਿ ਕੁਝ ਅਪਰਾਧੀ ਬਾਹਰੋਂ ਆ ਸਕਦੇ ਹਨ, ਕਿਰਾਏ ‘ਤੇ ਰਹਿ ਸਕਦੇ ਹਨ, ਅਪਰਾਧ ਨੂੰ ਅੰਜਾਮ ਦੇ ਕੇ ਫ਼ਿਰ ਤੋਂ ਫ਼ਰਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਵਿਅਕਤੀਆਂ ਦਾ ਪੁਲਿਸ ਰਿਕਾਰਡ ਪਹਿਲਾਂ ਹੀ ਉਪਲੱਬਧ ਹੋਵੇਗਾ ਤਾਂ ਅਪਰਾਧੀ ਦੀ ਪਛਾਣ ਕਰਨਾ ਅਤੇ ਉਸ ਨੂੰ ਫੜ੍ਹਨਾ ਅਸਾਨ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵੈਰੀਫਿਕੇਸ਼ਨ ਸੰਬੰਧਿਤ ਪੁਲਿਸ ਥਾਣੇ ‘ਚ ਇਕ ਫਾਰਮ ਜਮ੍ਹਾਂ ਕਰਵਾ ਕੇ ਕਰਵਾਈ ਜਾ ਸਕਦੀ ਹੈ। ਉਨ੍ਹਾਂ ਸਲਾਹ ਦਿੱਤੀ ਕਿ ਸੰਸਥਾਵਾਂ, ਫੈਕਟਰੀਆਂ, ਰੈਸਟੋਰੈਂਟਾਂ ਅਤੇ ਠੇਕੇਦਾਰਾਂ ਦੁਆਰਾ ਨਿਯੁਕਤ ਸਾਰੇ ਸਥਾਨਕ ਅਤੇ ਘਰੇਲੂ ਕਾਮਿਆਂ ਨੂੰ ਨੌਕਰੀ ਦੇਣ ਤੋਂ ਪਹਿਲਾਂ ਸਾਰੇ ਕਰਮਚਾਰੀਆਂ (ਸਥਾਨਕ ਅਤੇ ਦੂਜੇ ਰਾਜਾਂ ਤੋਂ ਆਏ) ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣੀ ਚਾਹੀਦੀ ਹੈ। ਇਸ ਤੋਂ ਇਲਾਵਾ ਮਾਲਕ ਕੋਲ ਕਿਰਾਏਦਾਰ/ਨੌਕਰ ਦੇ ਆਧਾਰ ਕਾਰਡ ਦੀ ਇਕ ਕਾਪੀ ਵੀ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਦਿੱਲੀ ’ਚ ਲੱਗਾ ਅੰਬਾਂ ਦਾ ਮੇਲਾ ਅਗਲੀ ਖ਼ਬਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋ ਰਹੇ ਪੰਥਕ ਇਕੱਠ ’ਚ ਹਰਿਆਣਾ ਦੀਆਂ ਸਿੱਖ ਸੰਗਤਾਂ ਵੀ ਕਰਨਗੀਆਂ ਸ਼ਮੂਲੀਅਤ : ਸੁਖਵਿੰਦਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।