08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪੰਥਕ ਇਕੱਤਰਤਾ ’ਚ ਸ਼ਾਮਿਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਤਿਲੋਕੇਵਾਲਾ ਤੋਂ ਰਵਾਨਾ

ਅਜੀਤ ਡੈਸਕ 05-07-2026
ਕਾਲਾਂਵਾਲੀ/ਸਿਰਸਾ, 4 ਜੁਲਾਈ (ਭੁਪਿੰਦਰ ਪੰਨੀਵਾਲੀਆ)- ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਗੁਰਦੁਆਰਾ ਸ਼੍ਰੀ ਨਿਰਮਲਸਰ ਸਾਹਿਬ ਤਿਲੋਕੇਵਾਲਾ ਤੋਂ ਗੁਰਦੁਆਰਾ ਸ਼੍ਰੀ ਮੰਜੀ ਸਾਹਿਬ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦੀਵਾਨ ਹਾਲ ਵਿਖੇ 5 ਜੁਲਾਈ ਨੂੰ ਹੋਣ ਵਾਲੇ ਵਿਸ਼ਾਲ ਪੰਥਕ ਸੰਮੇਲਨ ਹਿੱਸਾ ਲੈਣ ਲਈ ਰਵਾਨਾ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਸ੍ਰੀ ਨਿਰਮਲਸਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਅਰਦਾਸ ਤੋਂ ਬਾਅਦ ਜਥਾ ਰਵਾਨਾ ਹੋਇਆ। ਖੇਤਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਅੰਮ੍ਰਿਤਸਰ ਲਈ ਰਵਾਨਾ ਹੋਏ। ਇਸ ਮੌਕੇ ‘ਤੇ ਸੰਤ ਬਾਬਾ ਗੁਰਮੀਤ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੁਫ਼ਤ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ, ਗੁਰੂ ਦਾ ਆਸ਼ੀਰਵਾਦ ਲੈਣ ਅਤੇ ਵਿਸ਼ਾਲ ਪੰਥਕ ਇਕੱਠ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਲਾਕੇ ਦੀ ਸੰਗਤ ਨੇ ਇਸ ਸੱਦੇ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋ ਗਏ।
ਪਿਛਲੀ ਖ਼ਬਰ ਵਿਦਿਆਰਥੀ ਪ੍ਰੀਸ਼ਦ ਨੇ ਵਾਈਸ ਚਾਂਸਲਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਟੋਹਾਣਾ ਦੇ ਮਾਡਲ ਟਾਊਨ (ਹੁੱਡਾ ਕਾਲੋਨੀ) ਵਾਸੀਆਂ ਨੇ ਪ੍ਰਸ਼ਾਸਨ ਦੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ’ਤੇ ਅਮਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।